ਅਮਨਜੋਤ ਵਾਲੀਆ, ਕਪੂਰਥਲਾ : ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਈਡੀ ਵੱਲੋਂ ਫੜੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਬੜੇ ਚਰਚੇ ਜੋਰ ਤੇ ਸਨ। ਜਿਸ ਨੂੰ ਈਡੀ ਨੇ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਕੁੱਝ ਸਮਾਂ ਪਹਿਲਾਂ ਹਨੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਜੋ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜ ਦਿੱਤਾ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਰਕੇ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਅਚਾਨਕ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ਜਿਸ ਕਰਕੇ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ, ਉੱਥੇ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ। ਅਤੇ ਕਪੂਰਥਲਾ ਸਿਵਲ ਹਸਪਤਾਲ ਦੇ ਸੀਨੀਅਰ ਡਾ. SMO ਸਨਦੀਪ ਧਵਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਮਰੀਜ਼ ਦੀ ECG 'ਚ ਕੁੱਝ ਦਿਕਤਾਂ ਹਨ।

Posted By: Neha Diwan