ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ
Publish Date: Wed, 17 Jun 2026 09:32 PM (IST)
Updated Date: Wed, 17 Jun 2026 09:36 PM (IST)

ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵੱਲੋਂ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਹਾਲ ਵਿਚ ਕੀਤੀ ਗਈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਰਕਾਰ ਜਲਦੀ ਪੂਰੀਆਂ ਕਰੇ ਤੇ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੰਬਰਦਾਰ ਸਰਕਾਰ ਨਾਲ ਰੀੜ੍ਹ ਦੀ ਹੱਡੀ ਦੀ ਤਰ੍ਹਾਂ ਕੰਮ ਕਰਦੇ ਹਨ ਪਰ ਸਰਕਾਰ ਨੰਬਰਦਾਰਾਂ ਦੀ ਬਾਂਹ ਨਹੀਂ ਫੜਦੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੀਨੀਅਰ ਨੰਬਰਦਾਰ ਦਵਿੰਦਰ ਸਿੰਘ ਲਾਡੀ ਨੇ ਵੀ ਸੰਬੋਧਨ ਕੀਤਾ। ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਨੰਬਰਦਾਰਾਂ ਨੇ ਸੰਬੋਧਨ ਕਰਕੇ ਆਪਣੇ-ਆਪਣੇ ਵਿਚਾਰ ਰੱਖੇ ਤੇ ਆ ਰਹੀਆਂ ਸਮੱਸਿਆ ਤੋਂ ਜਾਣੂ ਕਰਵਾਇਆ। ਨੰਬਰਦਾਰਾਂ ਦੇ ਵਫਦ ਵੱਲੋਂ ਪਹਿਲਾਂ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਗਿਆ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਡਿਪਟੀ ਕਮਿਸ਼ਨਰ ਵੱਲੋਂ ਜਲਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਇਸ ਸਬੰਧੀ ਵਿਚਾਰ ਕੀਤੀ ਜਾਵੇਗੀ। ਨੰਬਰਦਾਰਾਂ ਦਾ ਮਾਣ ਭੱਤਾ 5000 ਕੀਤਾ ਜਾਵੇ। ਪੰਜਾਬ ਅੰਦਰ ਨੰਬਰਦਾਰਾਂ ਨੂੰ ਬੱਸ ਕਰਾਇਆ ਅਤੇ ਟੋਲ ਟੈਕਸ ਤੋਂ ਛੋਟ ਦਿੱਤੀ ਜਾਵੇ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੀਮਨਸਾਰ 17-10 2007 ਭ ਅ 2/5163 ਮਿਤੀ 11-05- 2012 ਦੇ ਅਨੁਸਾਰ ਨੰਬਰਦਾਰਾਂ ਨੂੰ ਤਹਿਸੀਲ ਪੱਧਰ ’ਤੇ ਬੈਠਣ ਵਾਸਤੇ ਕਮਰੇ ਦਿੱਤੇ ਜਾਣ। ਪੰਜਾਬ ਲੈਂਡ ਰੈਵਨਿਊ ਐਕਟ ਦੇ ਸੈਕਸ਼ਨ 28 ਅਤੇ ਮਾਲ ਪੁਨਰਵਾਸ ਡਿਪਾਰਟਮੈਂਟ ਵਿਭਾਗ ਭੋਂ ਮਾਫੀਆ ਸ਼ਾਖਾ ਦੇ ਪੱਤਰ ਨੰਬਰ ਅਨੁਸਾਰ ਨੰਬਰਦਾਰਾਂ ਦੇ ਲੜਕੇ ਨੂੰ ਮ੍ਰਿਤਕ ਨੰਬਰਦਾਰ ਦੀ ਜਗ੍ਹਾ ਤਰਜੀਹ ਦਿੱਤੀ ਜਾਵੇ। ਨੰਬਰਦਾਰ ਦਾ 10 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਹਰਿਆਣਾ ਸਰਕਾਰ ਦੀ ਤਰ੍ਹਾਂ ਨੰਬਰਦਾਰ ਨੂੰ ਮੋਬਾਈਲ ਦਿੱਤਾ ਜਾਵੇ ਤਾਂ ਜੋ ਕੇਵਾਈਸੀ ਸਕੀਮ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੰਗ ਪੱਤਰ ਦੇਣ ਸਮੇਂ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਤੇ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਬਾਜਵਾ, ਸੁਰਿੰਦਰ ਸਿੰਘ ਖਾਲੂ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ ਲਾਡੀ, ਕੁਲਦੀਪ ਕੁਮਾਰ ਮੁਰਾਰ, ਸਤਨਾਮ ਸਿੰਘ ਗੋਸਲ, ਬਸੰਤ ਸਿੰਘ ਕੋਲੀਆਂਵਾਲ, ਬਲਵੀਰ ਸਿੰਘ ਠੀਕਰੀਵਾਲ, ਗੁਰਮੀਤ ਸਿੰਘ ਹਮੀਰਾ ਸਤਨਾਮ ਸਿੰਘ, ਸਤੀਸ਼ ਕੁਮਾਰ ਨਿਰਮਲ ਸਿੰਘ, ਸਿੰਦਰ ਸਿੰਘ, ਤੇਜਪਾਲ ਸਿੰਘ, ਸ਼ੌਕੀਨ ਸਿੰਘ, ਮੇਜਰ ਸਿੰਘ ਤਲਵੰਡੀ ਆਦਿ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।