ਨੰਬਰਦਾਰਾਂ ਨਾਲ ਕੀਤਾ ਵਾਅਦਾ ਪੁਗਾਉਣ ਮੁੱਖ ਮੰਤਰੀ : ਮਾਨ
ਪੰਜਾਬ ਨੰਬਰਦਾਰ ਯੂਨੀਅਨ ਰਜਿ. (643) ਨੇ ਮੁੱਖ ਮੰਤਰੀ ਦੇ ਨਾਮ ਦਾ ਡੀ.ਸੀ. ਨੂੰ ਸੋਂਪਿਆਂ ਮੰਗ ਪੱਤਰ
Publish Date: Thu, 02 Apr 2026 08:53 PM (IST)
Updated Date: Thu, 02 Apr 2026 08:55 PM (IST)

ਪੰਜਾਬ ਨੰਬਰਦਾਰ ਯੂਨੀਅਨ ਰਜਿ. (643) ਨੇ ਮੁੱਖ ਮੰਤਰੀ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਨੰਬਰਦਾਰ ਯੂਨੀਅਨ ਰਜਿ. (643), ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਨੰਬਰਦਾਰਾਂ ਨਾਲ ਜੁੜੀਆਂ ਮੁੱਖ ਮੰਗਾਂ ਤੇ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕਰਦੇ ਹੋਏ ਆਮ ਆਦਮੀ ਪਾਰਟੀ ਸਰਕਾਰ ਵੱਲੋ ਆਪਣੇ ਚੋਣ ਮੈਨੀਫੈਸਟੋ ਵਿਚ ਦਰਜ ਨੰਬਰਦਾਰਾਂ ਦੀ ਮੰਗਾਂ ਨੂੰ 4 ਸਾਲ ਬੀਤ ਜਾਣ ਤੋਂ ਬਾਅਦ ਵੀ ਲਾਗੂ ਨਾ ਕਰਨ ’ਤੇ ਰੋਸ ਜਤਾਇਆ। ਇਸ ਤੋਂ ਬਾਅਦ ਪ੍ਰਧਾਨ ਬਲਰਾਮ ਸਿੰਘ ਮਾਨ ਤੇ ਜਨਰਲ ਸਕੱਤਰ ਗੁਰਮੇਜ ਸਿੰਘ ਖਲੀਲ ਦੀ ਅਗਵਾਈ ਹੇਠ ਨੰਬਰਦਾਰਾਂ ਦੇ ਵਫਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸੌਂਪਿਆ। ਮੰਗ ਪੱਤਰ ਸੌਂਪਦੇ ਹੋਏ ਪ੍ਰਧਾਨ ਬਲਰਾਮ ਸਿੰਘ ਮਾਨ ਨੇ ਕਿਹਾ ਕਿ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨੰਬਰਦਾਰਾਂ ਦਾ ਮਾਣਭੱਤਾ ਦੁੱਗਣਾ ਕੀਤਾ ਜਾਵੇਗਾ ਤੇ ਨੰਬਰਦਾਰੀ ਜੱਦੀ-ਪੁਸ਼ਤੀ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਅਜੇ ਤੱਕ ਦੋਵੇਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਰਕੇ ਨੰਬਰਦਾਰਾਂ ਵਿਚ ਆਪ ਸਰਕਾਰ ਦੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਨੰਬਰਦਾਰਾਂ ਦੀਆਂ ਉਕਤ ਦੋਵੇਂ ਮੰਗਾਂ ਨੂੰ ਜਲਦ ਹੀ ਲਾਗੂ ਨਹੀਂ ਕੀਤਾ ਗਿਆ ਤਾਂ ਆਉਣ ਵਾਲੀ ਚੋਣਾਂ ਚ ਸਰਕਾਰ ਨੂੰ ਇਸਦੇ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ ਤੇ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਵਾਲੀ ਪਾਰਟੀ ਨੂੰ ਪੰਜਾਬ ਪੱਧਰੀ ਰੈਲੀ ਕਰਕੇ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਸਮੂਹ ਨੰਬਰਦਾਰਾਂ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜਾਂ ਚੰਡੀਗੜ੍ਹ ਵਿਖੇ ਪੰਜਾਬ ਪੱਧਰ ਦੀ ਰੈਲੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁਲਤਾਨਪੁਰ ਲੋਧੀ ਇਕਾਈ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ, ਮੰਗਲ ਸਿੰਘ ਭੱਟੀ, ਕਰਨੈਲ ਸਿੰਘ, ਸੁਖਜਿੰਦਰ ਸਿੰਘ, ਸੰਤੋਖ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਸੁਖਚੈਨ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ, ਤੀਰਥ ਰਾਮ, ਕਸ਼ਮੀਰ ਸਿੰਘ, ਜੋਗਾ ਸਿੰਘ, ਸੁਰਿੰਦਰ ਸਿੰਘ, ਮੁਖਤਿਆਰ ਸਿੰਘ ਤੇ ਹੋਰ ਸ਼ਾਮਲ ਸਨ।