ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਨੇ ਕੀਤੀ ਮੀਟਿੰਗ
ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਹੋਈ ਮੀਟਿੰਗ
Publish Date: Fri, 06 Feb 2026 06:38 PM (IST)
Updated Date: Fri, 06 Feb 2026 06:41 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਇਕਾਈ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਦੀਆਂ ਚੱਲ ਰਹੀਆਂ ਰਿੱਟਾਂ ਤੇ ਮੌਜੂਦਾ ਹਲਾਤਾਂ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਦੌਰਾਨ ਜਨਰਲ ਸੈਕਟਰੀ ਗੁਰਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੇ ਖਰਚੇ ਦਾ ਵੇਰਵਾ ਪੜ੍ਹ ਕੇ ਸੁਣਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਯੂਨੀਅਨ ਵੱਲੋਂ ਮਿਤੀ 5 ਮਾਰਚ ਨੂੰ ਸ੍ਰੀ ਸੁਖਮਣੀ ਸਾਹਿਬ ਜੀ ਦਾ ਪਾਠ ਕਰਾਉਣ ਬਾਰੇ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਯੂਨੀਅਨ ਮੈਂਬਰਾਂ ਵੱਲੋ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੇ ਬਕਾਏ ਡੀਏ ਆਦਿ ਦੇਣ ਬਾਰੇ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਅਜਿਹਾ ਹੀ ਵਤੀਰਾ ਰਿਹਾ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਦੂਜੀਆਂ ਯੂਨੀਅਨ ਦੇ ਮੈਂਬਰਾਂ ਨਾਲ ਵੀ ਤਾਲਮੇਲ ਕਰਕੇ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਰਿਟਾ. ਡੀਐੱਸਪੀ ਸ਼ਿਵਦੇਵ ਸਿੰਘ ਕਾਹਲੋਂ, ਰਿਟਾ. ਇੰਸਪੈਕਟਰ ਸਰੂਪ ਸਿੰਘ, ਪਰਮਿੰਦਰ ਸਿੰਘ ਸੀਨੀਅਰ ਵਾਇਸ ਪ੍ਰਧਾਨ, ਬਲਕਾਰ ਸਿੰਘ ਇੰਸਪੈਕਟਰ, ਸੁੱਚਾ ਸਿੰਘ, ਤਰਸੇਮ ਸਿੰਘ, ਸਵਿੰਦਰ ਸਿੰਘ, ਮਹਿੰਦਰ ਸਿੰਘ, ਮਨਿੰਦਰ ਸਿੰਘ, ਸੁਖਬੀਰ ਸਿੰਘ ਬਾਜਵਾ, ਅੱਛਰ ਸਿੰਘ ਬਾਜਵਾ, ਬਲਦੇਵ ਸਿੰਘ, ਹਰਦੀਪ ਸਿੰਘ ਬੇਦੀ ਪ੍ਰਧਾਨ ਫਗਵਾੜਾ ਸਬ-ਡਿਵੀਜ਼ਨ, ਸੁਖਦੇਵ ਸਿੰਘ ਐੱਨਆਰਆਈ ਤੇ ਹੋਰ ਮੈਂਬਰ ਹਾਜ਼ਰ ਸਨ।