ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਤੇ ਫਗਵਾੜਾ ਸੋਸ਼ਲ ਵੈੱਲਫੇਅਰ ਕਮੇਟੀ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਅਤੇ ਫਗਵਾੜਾ ਸੋਸ਼ਲ ਵੈਲਫੇਅਰ ਕਮੇਟੀ ਵੱਲੋਂ ਖੇੜਾ ਰੋਡ ’ਤੇ ਨਗਰ ਕੀਰਤਨ ਦਾ ਕੀਤਾ ਸਵਾਗਤ
Publish Date: Sat, 03 Jan 2026 08:15 PM (IST)
Updated Date: Sat, 03 Jan 2026 08:17 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਅਤੇ ਫਗਵਾੜਾ ਸੋਸ਼ਲ ਵੈੱਲਫੇਅਰ ਕਮੇਟੀ (ਰਜਿ.) ਵੱਲੋਂ ਅੱਜ ਫਗਵਾੜਾ ਵਿਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਕੱਢੇ ਗਏ ਨਗਰ ਕੀਰਤਨ ਦਾ ਖੇੜਾ ਰੋਡ ’ਤੇ ਬਿਸਕੁੱਟਾਂ ਦਾ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ। ਲੰਗਰ ਦੀ ਸ਼ੁਰੂਆਤ ਕਮੇਟੀ ਦੇ ਮੁੱਖ ਸਰਪ੍ਰਸਤ ਰੋਹਿਤ ਜੈਨ ਅਤੇ ਡਾ. ਹਰੀਸ਼ ਚੰਬਾ ਦੇ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਥਾਣਾ ਸਿਟੀ ਦੇ ਐੱਸਐੱਚਓ ਊਸ਼ਾ ਰਾਣੀ ਵੱਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਸਾਨੂੰ ਦੇਸ਼ ਤੇ ਧਰਮ ਲਈ ਸਭ ਕੁਝ ਨਿਛਾਵਰ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਦੌਰਾਨ ਕਮੇਟੀ ਪ੍ਰਧਾਨ ਮਨੀਸ਼ ਕਨੌਜੀਆ ਅਤੇ ਪ੍ਰਧਾਨ ਸੁਰਿੰਦਰ ਕੁਮਾਰ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਵਿਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸੁੰਦਰ ਰੁਮਾਲੇ ਭੇਟ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮਨੀਸ਼ ਕਨੌਜੀਆ ਨੇ ਸਭ ਨੂੰ ਗੁਰਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਕਮੇਟੀ ਮੈਂਬਰਾਂ ਵੱਲੋਂ ਲੰਗਰ ਦੀ ਸੇਵਾ ਪੂਰੇ ਪ੍ਰੇਮ ਭਾਵ ਨਾਲ ਨਿਭਾਈ ਗਈ। ਇਸ ਮੌਕੇ ਕਮੇਟੀ ਦੇ ਸਰਪ੍ਰਸਤ ਮਲਕੀਅਤ ਸਿੰਘ ਰਗਬੋਤਰਾ, ਭਗਤੀ ਰਾਮ, ਦਰਸ਼ਨ ਸਿੰਘ, ਅਮਰਜੀਤ ਸਿੰਘ, ਅਮਰੂ ਰਾਮ, ਪੰਕਜ ਸ਼ਰਮਾ, ਰਾਜਕੁਮਾਰ ਕਨੌਜੀਆ, ਲੱਕੀ, ਕੁਲਵਿੰਦਰ ਰਾਇ, ਰਾਜੂ ਕਨੌਜੀਆ, ਦੇਵ ਕੁਮਾਰ, ਸੰਜੀਵ ਕੁਮਾਰ, ਰਾਜਿੰਦਰ ਕਨੌਜੀਆ ਆਦਿ ਹਾਜ਼ਰ ਸਨ।