ਡੀਸੀ ਵੱਲੋਂ ਪੰਜਾਬ ਸਖੀ ਸ਼ਕਤੀ ਮੇਲਾ–2026 ਦਾ ਰਸਮੀ ਉਦਘਾਟਨ
ਪੰਜਾਬ ਸਖੀ ਸ਼ਕਤੀ ਮੇਲਾ–2026
Publish Date: Wed, 28 Jan 2026 07:42 PM (IST)
Updated Date: Thu, 29 Jan 2026 04:11 AM (IST)

–28 ਜਨਵਰੀ ਤੋਂ 30 ਜਨਵਰੀ ਤੱਕ ਹੋਵੇਗਾ ਮੇਲਾ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਕਪੂਰਥਲਾ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ 28 ਜਨਵਰੀ ਤੋਂ 30 ਜਨਵਰੀ ਤੱਕ ਚੱਲਣ ਵਾਲਾ ‘ਪੰਜਾਬ ਸਖੀ ਸ਼ਕਤੀ ਮੇਲਾ–2026’ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਵਲੋਂ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਸਭਿਆਚਾਰਕ ਪ੍ਰੋਗਰਾਮ ਅਤੇ ਲਾਈਵ ਫੂਡ ਸਟਾਲ ਲਗਾ ਕੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਆਜੀਵਿਕਾ ਮਿਸ਼ਨ ਅਧੀਨ ਸੈੱਲਫ ਹੈੱਲਪ ਗਰੁੱਪ ਦੇ ਮੈਂਬਰ ਨੂੰ ਮੁਦਰਾ ਲੋਨ ਸਕੀਮ ਤਹਿਤ ਈ-ਰਿਕਸ਼ੇ ਦੀ ਵੀ ਵੰਡ ਕੀਤੀ ਗਈ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ।