ਸਿੱਖਿਆ ਬੋਰਡ ਵੱਲੋਂ ਪਾਠ-ਪੁਸਤਕਾਂ ਦੀ ਸਪਲਾਈ ਦਾ ਕੰਮ ਸ਼ੁਰੂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਖ-ਵੱਖ ਸਿੱਖਿਆ ਬਲਾਕਾਂ ਨੂੰ ਪਾਠ ਪੁਸਤਕਾਂ ਦੀ ਸਪਲਾਈ ਦਾ ਕੰਮ ਸ਼ੁਰੂ
Publish Date: Thu, 05 Feb 2026 10:17 PM (IST)
Updated Date: Thu, 05 Feb 2026 10:20 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਬੀਪੀਈਓ ਕਪੂਰਥਲਾ-1 ਦੀ ਅਗਵਾਈ ਹੇਠ ਅੱਜ ਸੈਸ਼ਨ 2026-27 ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਖ-ਵੱਖ ਸਿੱਖਿਆ ਬਲਾਕਾਂ ਨੂੰ ਪਾਠ-ਪੁਸਤਕਾਂ ਦੀ ਸਪਲਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਰਜੇਸ਼ ਕੁਮਾਰ ਬੀਪੀਈਓ ਕਪੂਰਥਲਾ-1 ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਨਵੇਂ ਵਿਦਿਅਕ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਸਕੂਲਾਂ ਵਿਚ ਵਿਦਿਆਥੀਆਂ ਤੱਕ ਪਾਠ-ਪੁਸਤਕਾਂ ਦਾ ਪਹੁੰਚਣਾ ਯਕੀਨੀ ਬਣਾਉਣ ਲਈ ਪਾਠ-ਪੁਸਤਕਾਂ ਦੀ ਸਪਲਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੋ ਚੁੱਕਾ ਹੈ ਤੇ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਕਪੂਰਥਲਾ-1 ਵੱਲੋਂ ਪਾਠ-ਪੁਸਤਕਾਂ ਦੀ ਪਹਿਲੀ ਕਿਸ਼ਤ ਪ੍ਰਾਪਤ ਕੀਤੀ ਗਈ ਹੈ। ਇਸ ਮੌਕੇ ਤਜਿੰਦਰ ਸ਼ਰਮਾ ਜ਼ਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਕਪੂਰਥਲਾ, ਜੋਗਿੰਦਰ ਕੌਰ ਡਿਪਟੀ ਮੈਨੇਜਰ, ਦੀਪਕ ਮਰਵਾਹਾ ਜ਼ਿਲ੍ਹਾ ਨੋਡਲ ਅਫ਼ਸਰ (ਪਾਠ-ਪੁਸਤਕਾਂ), ਜੈਮਲ ਸਿੰਘ ਬਲਾਕ ਨੋਡਲ ਅਫ਼ਸਰ (ਪੁਸਤਕਾਂ) ਕਪੂਰਥਲਾ-1, ਅਜੀਤ ਸਿੰਘ ਸੀਐੱਚਟੀ ਖੈੜਾ ਦੋਨਾ, ਕਮਲਦੀਪ ਬਾਵਾ, ਸ਼ਿਵ ਕੁਮਾਰ ਪਾਲ, ਅਵਦੇਸ਼ ਕੁਮਾਰ, ਜਸ਼ਨਪ੍ਰੀਤ ਸਿੰਘ ਆਦਿ ਅਧਿਆਪਕ ਤੇ ਬੋਰਡ ਦੇ ਖੇਤਰੀ ਦਫਤਰ ਦਾ ਸਟਾਫ ਹਾਜ਼ਰ ਸਨ।