ਪੈਨਸ਼ਨਰਜ਼ ਕਨਫੈੱਡਰੇਸ਼ਨ ਦੀ ਤਿਮਾਹੀ ਮੀਟਿੰਗ 18 ਨੂੰ
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੀ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ:ਕੌੜਾ*
Publish Date: Tue, 15 Sep 2026 08:18 PM (IST)
Updated Date: Tue, 15 Sep 2026 08:20 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਟੇਟ ਪੈਨਸ਼ਨਰਜ਼ ਵੈੱਲਫੇਅਰ ਕਨਫੈੱਡਰੇਸ਼ਨ (ਰਜਿ.) ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਤੇ ਜਨਰਲ ਸਕੱਤਰ ਕੁਲਵਰਨ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ (ਰਜਿ) ਦੀ ਸੂਬਾਈ ਤਿਮਾਹੀ ਮੀਟਿੰਗ 18 ਸਤੰਬਰ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸੂਬਾ ਕਾਰਜਕਾਰਨੀ ਦੇ ਮੈਂਬਰਾਂ ਤੋਂ ਇਲਾਵਾ ਕਨਫੈੱਡਰੇਸ਼ਨ ਨਾਲ ਸੰਬੰਧਤ ਪੈਨਸ਼ਨਰ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ, ਸਕੱਤਰ ਤੇ ਸਬ ਯੂਨਿਟਾਂ ਦੇ ਪ੍ਰਧਾਨ ਸਕੱਤਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਸਾਜ਼ਿਸ਼ੀ ਚੁੱਪ ਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ ਮੀਡੀਆ ਵਿੱਚ ਮੁਲਾਜ਼ਮਾਂ ਪ੍ਰਤੀ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ’ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਸੰਘਰਸ਼ਾਂ ਤੇ ਸ਼ਮੂਲੀਅਤ ਦਾ ਰਿਵੀਊ ਕਰਦੇ ਹੋਏ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ।