ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਕਪੂਰਥਲਾ ਨੇ ਕੀਤੀ ਮੀਟਿੰਗ
ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਹੋਈ
Publish Date: Thu, 05 Feb 2026 07:07 PM (IST)
Updated Date: Thu, 05 Feb 2026 07:11 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿਚ ਸਭ ਤੋਂ ਪਹਿਲਾਂ ਵਿੱਛੜ ਚੁੱਕੇ ਪ੍ਰਿੰਸੀਪਲ ਪਿਆਰਾ ਸਿੰਘ ਹੁਸ਼ਿਆਰਪੁਰ, ਮੁਲਾਜ਼ਮ ਆਗੂ ਜਤਿੰਦਰ ਕੁਮਾਰ ਫਰੀਦਕੋਟ ਦੀ ਮਾਤਾ ਤੇ ਆਸ਼ਾ ਵਰਕਰ ਯੂਨੀਅਨ ਦੀ ਸਫ਼ਾਈ ਆਗੂ ਲਖਵਿੰਦਰ ਕੌਰ ਤਰਨਤਾਰਨ ਦੇ ਪਤੀ ਕਾਮਰੇਡ ਜਸਪਾਲ ਸਿੰਘ ਢਿੱਲੋਂ ਦੇ ਬੇਵਕਤੀ ਵਿਛੋੜੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ਵਿਚ ਪਿਛਲੇ ਸੰਘਰਸ਼ਾਂ ਦਾ ਰੀਵੀਊ ਕਰਦੇ ਹੋਏ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ ਨੇ ਸ਼ਿਰਡੀ (ਮਹਾਂਰਾਸ਼ਟਰ) ’ਚ ਹੋਈ 18ਵੀਂ ਨੈਸ਼ਨਲ ਕਾਨਫਰੰਸ ਦੀ ਰਿਪੋਰਟਿੰਗ ਬਾਰੇ ਦੱਸਿਆ ਤੇ 12 ਫਰਵਰੀ ਨੂੰ ਸੰਘਰਸ਼ ਕਿਸਾਨ ਮੋਰਚਾ ਤੇ ਕੇਂਦਰੀ ਟ੍ਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਕੀਤੀ ਜਾ ਰਹੀ ਕੌਮੀ ਹੜਤਾਲ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕੌਮੀ ਹੜਤਾਲ ਵਿਚ ਸ਼ਾਮਲ ਹੋਣ ਲਈ ਸਾਥੀਆਂ ਨੂੰ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰੈੱਸ ਸਕੱਤਰ ਨਰੇਸ਼ ਕੁਮਾਰ ਨੇ 12 ਫਰਵਰੀ ਨੂੰ ਕੌਮੀ ਹੜਤਾਲ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਬੂਲਪੁਰ, ਸੀਨੀਅਰ ਮੀਤ ਪ੍ਰਧਾਨ ਪਰਦੀਪ ਸਿੰਘ ਘੁੰਮਣ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਔਜਲਾ, ਨਰੇਸ਼ ਕੋਹਲੀ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਆਦਿ ਸ਼ਾਮਲ ਹੋਏ।