ਕੰਵਰ ਦੀ ਨਿਯੁਕਤੀ ਚੰਗਾ ਕਦਮ : ਸਰਬਜੀਤ
ਜ਼ਿਲ੍ਹਾ ਚੇਅਰਮੈਨ ਨਿਯੁਕਤ ਕਰਨ ਦਾ ਪੰਜਾਬ ਯੂਥ ਕ੍ਰਿਸਚਿਨ ਯੂਥ ਫੈਲੋਸ਼ਿਪ ਨੇ ਕੀਤਾ ਸਵਾਗਤ
Publish Date: Mon, 12 Jan 2026 06:35 PM (IST)
Updated Date: Mon, 12 Jan 2026 06:36 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਖਜ਼ਾਨਾ ਮੰਤਰੀ ਵਜੋਂ ਸੇਵਾਵਾਂ ਦੇ ਰਹੇ ਪੰਜਾਬ ਰਾਜ ਵਪਾਰੀ ਕਮਿਸ਼ਨ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ਦੀਆਂ ਵੱਡੀਆਂ ਜ਼ਿੰਮੇਵਾਰੀਆਂ ਦੀ ਲੜੀ ਵਿਚ ਕਪੂਰਥਲਾ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਕਵੀ ਵਜੋਂ ਪੂਰੀ ਦੁਨੀਆ ਵਿਚ ਨਾਮਣਾ ਖੱਟਣ ਵਾਲੇ ਸ਼ਾਇਰ ਕੰਵਰ ਇਕਬਾਲ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਪੰਜਾਬ ਰਾਜ ਵਪਾਰੀ ਕਮਿਸ਼ਨ ਅਧੀਨ ਆਉਂਦੇ ਅਦਾਰਿਆਂ ਵਿਚ ਸ਼ਾਮਿਲ ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਪੰਜਾਬ ਯੂਥ ਕ੍ਰਿਸਚਿਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਨੇ ਕਿਹਾ ਸ਼ਾਇਰ ਕੰਵਰ ਇਕਬਾਲ ਸਿੰਘ ਸਮਾਜ ਦੇ ਪ੍ਰਤੀ ਆਪਣੀਆਂ ਯੋਗ ਸੇਵਾਵਾਂ ਦੇ ਰਹੇ ਹਨ। ਇਥੇ ਦੱਸਣਯੋਗ ਹੈ ਕਿ ਪੰਜਾਬੀ ਸ਼ਾਇਰ ਵਜੋਂ ਪੂਰੀ ਦੁਨੀਆਂ ਵਿਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਕੰਵਰ ਇਕਬਾਲ ਸਿੰਘ ਜੀ ਨੂੰ ਸਾਲ 2016 ਵਿਚ ਵੀ ਪਾਰਟੀ ਹਾਈਕਮਾਨ ਨੇ ਪੰਜਾਬ ਦੀ 5 ਮੈਂਬਰੀ ਸੱਭਿਆਚਾਰਕ ਕਮੇਟੀ ਦਾ ਮੈਂਬਰ ਨਿਯੁਕਤ ਕਰਕੇ ਪੂਰੇ ਪੰਜਾਬ ਦਾ ਸੱਭਿਆਚਾਰਕ ਢਾਂਚਾ ਮਜ਼ਬੂਤ ਕਰਵਾਇਆ ਸੀ। ਸਰਬਜੀਤ ਰਾਜ ਨੇ ਉਮੀਦ ਜਤਾਈ ਕਿ ਕੰਵਰ ਇਕਬਾਲ ਸਿੰਘ ਜੀਐੱਸਟੀ ਅਤੇ ਐਕਸਾਈਜ਼ ਵਿਭਾਗ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।