- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਜਾਗਰਣ ਦੀ 15ਵੀਂ ਵਰ੍ਹੇਗੰਢ ਮੌਕੇ ਸਮੁੱਚੇ ਅਦਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਾਗਰਣ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਕੇ ਹਰ ਰੋਜ਼ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦਿੰਦਾ ਹੈ।

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀ ਜਾਗਰਣ ਦੀ 15ਵੀਂ ਵਰ੍ਹੇਗੰਢ ਮੌਕੇ ਸਮੁੱਚੇ ਅਦਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਾਗਰਣ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਕੇ ਹਰ ਰੋਜ਼ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਸੰਪਾਦਕ ਤੋਂ ਲੈ ਕੇ ਹਾਕਰ ਤੱਕ ਹਰ ਕਿਰਤੀ ਦੀ ਮਿਹਨਤ ਅਤੇ ਸਮਰਪਣ ਇਸ ਸਫ਼ਲਤਾ ਦਾ ਆਧਾਰ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ ਅਤੇ ਇਸ ਦੀ ਮਜ਼ਬੂਤੀ ਨਾਲ ਹੀ ਸਮਾਜ ਅਤੇ ਦੇਸ਼ ਮਜ਼ਬੂਤ ਬਣਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੇ ਅਦਾਨ-ਪ੍ਰਦਾਨ ਦੇ ਬਦਲਦੇ ਯੁੱਗ ਵਿੱਚ ਅਖ਼ਬਾਰਾਂ ਦੀ ਭੂਮਿਕਾ ਅੱਜ ਵੀ ਬਹੁਤ ਮਹੱਤਵਪੂਰਨ ਹੈ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੀ ਅਖ਼ਬਾਰਾਂ ਅਤੇ ਸੰਪਾਦਕਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ।
ਉਨ੍ਹਾਂ ਕਿਹਾ ਕਿ ਕੋਈ ਵੀ ਅਦਾਰਾ ਉਦੋਂ ਹੀ ਸਫ਼ਲ ਹੁੰਦਾ ਹੈ ਜਦੋਂ ਉਸ ਨਾਲ ਜੁੜੇ ਸਾਰੇ ਕਰਮਚਾਰੀ ਇੱਕ ਮਿਸ਼ਨ ਅਤੇ ਜਜ਼ਬੇ ਨਾਲ ਕੰਮ ਕਰਦੇ ਹਨ। ਪੰਜਾਬੀ ਜਾਗਰਣ ਮਾਂ-ਬੋਲੀ ਪੰਜਾਬੀ ਦੀ ਸੇਵਾ ਕਰਦਿਆਂ ਲੋਕਾਂ ਨੂੰ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ਜਲਵਾਯੂ ਤਬਦੀਲੀ ਅਤੇ ਗਲੋਬਲ ਵਾਰਮਿੰਗ ਵਰਗੀਆਂ ਵਿਸ਼ਵ ਪੱਧਰੀ ਚੁਣੌਤੀਆਂ ਬਾਰੇ ਲੋਕਾਂ ਨੂੰ ਚੇਤੰਨ ਕਰਨ ਵਿੱਚ ਵੀ ਪੰਜਾਬੀ ਜਾਗਰਣ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੇ ਪ੍ਰਦੂਸ਼ਣ ਸਬੰਧੀ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਖ਼ਬਾਰ ਦੀ ਭੂਮਿਕਾ ਹਮੇਸ਼ਾ ਯਾਦ ਰੱਖੀ ਜਾਵੇਗੀ।
ਉਨ੍ਹਾਂ ਪੰਜਾਬੀ ਜਾਗਰਣ ਦੇ ਨਵੇਂ ਸੰਪਾਦਕ ਸਰਦਾਰ ਇੰਦਰਪ੍ਰੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਅਦਾਰਾ ਹੋਰ ਤਰੱਕੀ ਕਰੇਗਾ। ਅੰਤ ਵਿੱਚ ਉਨ੍ਹਾਂ ਸਮੁੱਚੇ ਸਟਾਫ਼ ਨੂੰ 15ਵੀਂ ਵਰ੍ਹੇਗੰਢ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।