ਪੰਜਾਬੀ ਸਾਹਿਤ ਸਭਾ ਨੇ ਇਨਾਮ ਵੰਡ ਸਮਾਰੋਹ ਕਰਵਾਇਆ
ਪੰਜਾਬੀ ਸਾਹਿਤ ਸਭਾ ਵੱਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
Publish Date: Sun, 22 Feb 2026 07:08 PM (IST)
Updated Date: Sun, 22 Feb 2026 07:09 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸਕਿੰਦਰ ਕੌਰ ਦੀ ਯੋਗ ਅਗਵਾਈ ਹੇਠ ਪੰਜਾਬੀ ਸਾਹਿਤ ਸਭਾ ਵੱਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਮਨਾਉਂਦਿਆਂ ਪੰਜਾਬੀ ਸਾਹਿਤ ਦੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਏ ਗਏ ਸਨ। ਜਿਨ੍ਹਾਂ ਵਿਚੋਂ ਅੱਜ ਜੇਤੂ ਵਿਦਿਆਰਥੀਆਂ ਨੂੰ ਲਿਖਤੀ ਮੁਕਾਬਲਿਆਂ ਤੇ ਮੰਚ ਮੁਕਾਬਲਿਆਂ ਵਿਚ ਪਹਿਲਾ, ਦੂਸਰਾ ਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਸਰਟੀਫਿਕੇਟ ਤੇ ਇਨਾਮ ਤਕਸੀਮ ਕੀਤੇ ਗਏ। ਮੰਚ ਦਾ ਸੰਚਾਲਨ ਪ੍ਰੋਫੈਸਰ ਹਰਸਿਮਰਨ ਕੌਰ ਵੱਲੋਂ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਹੈਪੀ ਕੁਮਾਰ ਵੱਲੋਂ ਅੰਤਰਰਾਸ਼ਟਰੀ ਮਾਤ ਦਿਵਸ ਦੇ ਸਬੰਧ ਵਿਚ ਵਿਦਿਅਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਵਿਪਨ ਕੁਮਾਰ ਤੇ ਪ੍ਰੋ. ਜਗਜੀਤ ਸਿੰਘ ਵੱਲੋਂ ਵੀ ਮਾਤ ਭਾਸ਼ਾ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਪ੍ਰੋ. ਦਲਜੀਤ ਕਲੇਰ ਜੀ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਵਿਭਾਗ ਨੂੰ ਅਜਿਹੇ ਮੁਕਾਬਲੇ ਕਰਾਉਣ ’ਤੇ ਵਿਦਿਆਰਥੀਆਂ ਤੇ ਸਟਾਫ ਦੀ ਬਹੁਤ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਕੇ ਵਿਦਿਆਰਥੀਆਂ ਦਾ ਮਾਤ ਭਾਸ਼ਾ ਪ੍ਰਤੀ ਲਗਾਅ ਤੇ ਸਤਿਕਾਰ ਬਣਿਆ ਰਹਿੰਦਾ ਹੈ। ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਮੈਡਮ ਸਨੇਹ ਸ਼ਰਮਾ, ਪ੍ਰੋ. ਗੀਤਾ ਰਾਣੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਰਣਜੀਤ ਕੁਮਾਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਮਲਿਕਾ ਮੰਡ, ਪ੍ਰੋ. ਦਿਲਦਾਰ ਸਿੰਘ ਤੇ ਹੋਰ ਹਾਜ਼ਰ ਸਨ।