ਆਜ਼ਾਦੀ ’ਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਧ : ਚੀਮਾ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਯੋਗਦਾਨ ਸਭ ਤੋਂ ਵੱਧ- ਨਵਤੇਜ ਚੀਮਾ
Publish Date: Mon, 17 Aug 2026 06:46 PM (IST)
Updated Date: Mon, 17 Aug 2026 06:48 PM (IST)
ਕਾਂਗਰਸ ਦਫਤਰ ’ਚ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਮਨਾਇਆ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਕਾਂਗਰਸ ਪਾਰਟੀ ਦਫਤਰ ਵਿਖੇ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਤੇ ਸਮੂਹ ਹਲਕਾ ਨਿਵਾਸੀਆਂ ਨੂੰ ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ਦੀ ਵਧਾਈ ਦਿੱਤੀ ਤੇ ਜੰਗੇ ਆਜ਼ਾਦੀ ਵਿੱਚ ਆਪਣੀਆਂ ਜਾਨਾਂ ਨੂੰ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਹੀ ਮਹੱਤਵ ਰੱਖਦੀ ਹੈ ਪ੍ਰੰਤੂ ਪੰਜਾਬ ਦੀ ਧਰਤੀ ’ਤੇ ਜਨਮ ਲੈਣ ਵਾਲਿਆਂ ਲਈ ਆਜ਼ਾਦੀ ਦਾ ਪੈਮਾਨਾ ਅਲੱਗ ਹੁੰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਵੀ ਦੇਸ਼ ਦੀ ਆਜ਼ਾਦੀ ਦਿਵਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਦੇ ਰਿਕਾਰਡ ਵਿੱਚ ਵੀ ਦਰਜ ਹੈ ਕਿ 80 ਫੀਸਦੀ ਤੋਂ ਜ਼ਿਆਦਾ ਮਹਾਨ ਦੇਸ਼ ਭਗਤ ਪੰਜਾਬੀ ਹੀ ਸਨ, ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤੇ ਅੰਗਰੇਜ਼ੀ ਹਕੂਮਤ ਦੇ ਜ਼ੁਲਮ ਤੇ ਤਸੀਹੇ ਸਹਿਣ ਕੀਤੇ। ਇਸ ਮੌਕੇ ਡਾਕਟਰ ਨਰਿੰਦਰ ਸਿੰਘ ਗਿੱਲ ਸੀਨੀਅਰ ਕਾਂਗਰਸੀ ਆਗੂ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਕਾਰਜਕਾਰੀ ਪ੍ਰਧਾਨ ਮੋਨੂੰ ਭੰਡਾਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਪਰਮਜੀਤ ਸਿੰਘ ਜੱਬੋਵਾਲ, ਨਰੇਸ਼ ਕੋਹਲੀ, ਕੁਲਦੀਪ ਸਿੰਘ ਸੇਖੋ, ਗੁਰਮੁਖ ਸਿੰਘ, ਚਰਨਜੀਤ ਸ਼ਰਮਾ, ਸਾਬਕਾ ਉਪ ਚੇਅਰਮੈਨ ਜਿਲਾ ਪ੍ਰੀਸ਼ਦ ਹਰਜਿੰਦਰ ਸਿੰਘ ਜਿੰਦਾ, ਗੁਰਪ੍ਰੀਤ ਸਿੰਘ ਫੌਜੀ ਕਲੋਨੀ ਸਾਬਕਾ ਸਰਪੰਚ, ਰਮੇਸ਼ ਚੰਦਰ ਡੱਲਾ, ਸਾਬਕਾ ਸਰਪੰਚ ਲਖਵਿੰਦਰ ਸਿੰਘ ਤਾਸ਼ਪੁਰ, ਪਰਮਿੰਦਰ ਸਿੰਘ ਰਾਮਪੁਰ ਜਗੀਰ, ਬਲਜਿੰਦਰ ਪੀਏ ਆਦਿ ਵੀ ਹਾਜ਼ਰ ਸਨ।