- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀਆਂ ਨੇ ਆਪ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਬਣਾ ਲਿਆ ਮਨ : ਪੱਡਾ

- ਕਿਹਾ, ‘ਆਪ’ 2022 ਨਾਲੋਂ ਵੱਧ ਸੀਟਾਂ ਜਿੱਤੇਗੀ ਕਿਉਂਕਿ ਲੋਕਾਂ ਨੇ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ’ਚ ਵੱਡਾ ਭਰੋਸਾ ਪ੍ਰਗਟਾਇਆ ਹੈ
- ‘ਆਪ’ ਪੰਜਾਬ ਦੇ ਪਾਣੀ ਬਚਾਏ, ਹਰ ਵਾਅਦਾ ਪੂਰਾ ਕੀਤਾ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ ’ਤੇ ਪਾਇਆ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਪੂਰਥਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਾਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗ ਵਿੱਚ ਲੋਕਾਂ ਦੇ ਹੋ ਰਹੇ ਭਾਰੀ ਇਕੱਠ ਨੂੰ ਦੇਖਦਿਆਂ ਸੁਖਵੰਤ ਸਿੰਘ ਪੱਡਾ ਨੇ ਦਾਅਵਾ ਕੀਤਾ ਕਿ ਇਹ ਕੰਧ ’ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੱਡਾ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਦਹਾਕਿਆਂ ਦੇ ਵਿਕਾਸ ਦੇ ਪਾੜੇ ਨੂੰ ਪੂਰਿਆ ਹੈ, ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ਰੰਗਲਾ ਪੰਜਾਬ ਬਣਾਉਣ ਦੇ ਰਾਹ ’ਤੇ ਪਾਇਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸ਼ਾਸਨ ਦੇ ਲਾਭ ਸੂਬੇ ਦੇ ਹਰ ਘਰ ਤੱਕ ਪਹੁੰਚਣ। ਮੁੱਖ ਮੰਤਰੀ ਦੇ ਹੋ ਰਹੇ ਪ੍ਰੋਗਰਾਮਾਂ ’ਚ ਲੋਕਾਂ ਦੇ ਹੜ੍ਹ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਮਜ਼ਬੂਤੀ ਨਾਲ ਪਾਇਆ ਹੈ ਅਤੇ ਹਰ ਲੰਘਦੇ ਦਿਨ ਨਾਲ ਤਰੱਕੀ ਦੀ ਰਫ਼ਤਾਰ ਤੇਜ਼ ਹੋ ਰਹੀ ਹੈ। ਉਨ੍ਹਾਂ ਕਿਹਾ ਸਾਡੀ ਸਰਕਾਰ ਨੇ ਭਲਾਈ ਵਾਲਾ ਸ਼ਾਸਨ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਿਹਤ ਸੰਭਾਲ, ਮਹਿਲਾ ਸ਼ਕਤੀਕਰਨ, ਬਿਜਲੀ ਅਤੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਰਾਹੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੜ ਸਰਕਾਰ ਬਣਾ ਕੇ ਪੰਜਾਬ ਵਿੱਚ ਇਤਿਹਾਸ ਰਚੇਗੀ। ਲੋਕਾਂ ਦਾ ਫੈਸਲਾ ਬਿਲਕੁਲ ਸਾਫ਼ ਹੋਵੇਗਾ। ‘ਆਪ’ 2022 ਦੇ ਮੁਕਾਬਲੇ ਵੱਧ ਸੀਟਾਂ ਨਾਲ ਜਿੱਤੇਗੀ ਕਿਉਂਕਿ ਲੋਕਾਂ ਦਾ ਪਿਆਰ ਅਤੇ ਸਮਰਥਨ ਪਾਰਟੀ ਅਤੇ ਸਰਕਾਰ ਦੇ ਨਾਲ ਹੈ। ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਉਪਰਾਲੇ ਬੇਮਿਸਾਲ ਹਨ। ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬੀ ਆਪ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ, ਜਿਸ ਕਾਰਨ ਰਵਾਇਤੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿਕਾਸ ਨੂੰ ਸਹੀ ਲੀਹ ’ਤੇ ਪਾਇਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘਦੇ ਦਿਨ ਨਾਲ ਇਸ ਦੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਰੰਗਲਾ ਪੰਜਾਬ ਸਿਰਜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਲੋਕਾਂ ਦਾ ਮੈਨੀਫੈਸਟੋ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਰਿਹਾ ਹੈ।