ਪੰਜਾਬ ਦਾ ਵਿਕਾਸ ਅਕਾਲੀ ਸਰਕਾਰਾਂ ਸਮੇਂ ਹੀ ਹੋਇਆ : ਜਥੇ. ਗਿੱਲ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ : ਜਥੇਦਾਰ ਦਿਲਬਾਗ ਸਿੰਘ ਗਿੱਲ
Publish Date: Sun, 30 Aug 2026 09:48 PM (IST)
Updated Date: Sun, 30 Aug 2026 09:49 PM (IST)
ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਈ ਗਈ ਕਾਨਫਰੰਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਟਕਸਾਲੀ ਅਕਾਲੀ ਆਗੂ ਜਥੇਦਾਰ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਤਾਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ, ਪਰ ਮੌਜੂਦਾ ਸਮੇਂ ਦੌਰਾਨ ਇਹ ਸਹੂਲਤਾਂ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਬਿਆਸ ਦਰਿਆ ਨੂੰ ਨਹਿਰੀ ਰੂਪ ਦਿੱਤਾ ਜਾਵੇਗਾ ਜਿਸ ਨਾਲ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈੱਲ ਕੁਨੈਕਸ਼ਨ ਦੇਣ, ਸ਼ਗਨ ਸਕੀਮ 1 ਲੱਖ ਕਰਨ, ਬੁਢਾਪਾ ਪੈਨਸ਼ਨ 3100 ਰੁਪਏ, ਬੱਚਿਆਂ ਨੂੰ ਰੁਜ਼ਗਾਰ ਲਈ 10 ਲੱਖ ਦਾ ਕਰਜ਼ਾ, ਪਸ਼ੂ ਖ਼ਰੀਦਣ 75 ਫ਼ੀਸਦੀ ਸਬਸਿਡੀ ਤੇ ਗਰੀਬ ਵਰਗ ਨੂੰ 50 ਕਿਲੋ ਕਣਕ ਦੇਣ ਦੇ ਵਾਅਦੇ ਕੀਤੇ ਹਨ ਜੋ ਕਿ ਸਰਕਾਰ ਬਣਨ ’ਤੇ ਹਰ ਹਾਲਤ ਵਿੱਚ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਮੋਟਰਾਂ ਦੇ ਕਿਸਾਨਾਂ ਖੁੱਲ੍ਹੇਆਮ ਮਿਲ਼ਦੇ ਹਨ, ਪਰ ਦੂਜੀਆਂ ਸਰਕਾਰਾਂ ਸਮੇਂ ਲੋਕ ਮੋਟਰ ਕੁਨੈਕਸ਼ਨਾਂ ਨੂੰ ਤਰਸਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵਿਕਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਯੋਗਦਾਨ ਹੈ। ਜਿੰਨੀਆਂ ਵੀ 18 ਫੁੱਟੀਆਂ ਸੜਕਾਂ, ਮਿਡਲ ਸਕੂਲਾਂ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਬਿਲਡਿਗਾਂ ਅਕਾਲੀ ਸਰਕਾਰ ਸਮੇਂ ਹੀ ਬਣੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।