ਪੰਜਾਬ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ : ਚੇਅਰਮੈਨ ਲੁਬਾਣਾ
ਪੰਜਾਬ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ-ਚੇਅਰਮੈਨ ਲੁਬਾਣਾ
Publish Date: Sat, 27 Jun 2026 06:31 PM (IST)
Updated Date: Sun, 28 Jun 2026 04:04 AM (IST)

ਕੈਪਸ਼ਨ: 27ਕੇਪੀਟੀ9 ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ । * ਕਿਹਾ, ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪੰਜਾਬ ਵਾਸੀ ਖੁਸ਼ * ਪਿੰਡਾਂ ’ਚ ਵਿਕਾਸ ਅਤੇ ਖੁਸ਼ਹਾਲੀ ਦੀ ਰਫ਼ਤਾਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ‘ਪੰਜਾਬ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਬਹੁਤ ਖੁਸ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ’ਚ ਪੰਜਾਬ ਚ ਹੋਏ ਵਿਕਾਸ ਕਾਰਜਾਂ ਤੇ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਹੀ ਸਰਕਾਰ ਦੀ ਅਸਲ ਪ੍ਰਾਪਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਹਟ ਕੇ ਕੰਮ ਦੀਰਾਜਨੀਤੀ ਨੂੰ ਤਰਜੀਹ ਦੇ ਪੰਜਾਬ ਹਨ। ਉਨ੍ਹਾਂ ਪੰਜਾਬ ਦੇ ਪਿੰਡਾਂ ਦੇ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਅਪੀਲ ਕਰਦਿਆਂ ਕਿਹਾ ਕਿ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ,ਧੜੇਬੰਦੀ ਨੂੰ ਖ਼ਤਮ ਕਰਨ,ਆਪਸੀ ਭਾਈਚਾਰਕ ਸਾਂਝ ਵਧਾਉਣ ਤੇ ਪਿੰਡਾਂ ਨੂੰ ਨਸ਼ਾ ਮੁਕਤ,ਸਾਫ਼-ਸੁਥਰਾ,ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ। ਚੇਅਰਮੈਨ ਲੁਬਾਣਾ ਨੇ ਕਿਹਾ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ,ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ। ਚੇਅਰਮੈਨ ਲੁਬਾਣਾ ਨੇ ਕਿਹਾ ਪਿੰਡਾਂ ’ਚ ਵਿਕਾਸ ਅਤੇ ਖੁਸ਼ਹਾਲੀ ਦੀ ਰਫ਼ਤਾਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ । ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇਕ ਕੜੀ ਹੁੰਦੇ ਹਨ,ਇਸ ਲਈ ਸਰਪੰਚਾ ਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਸਰਪੰਚ ਹੀ ਹੁੰਦੇ ਹਨ ਜੋ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੇ ਹੁੰਦੇ ਹਨ । ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦਾ ਨਕਸ਼ਾ ਬਦਲ ਸਕਦਾ ਹੈ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦਾ ਹੈ।ਉਨ੍ਹਾਂ ਦੁਹਰਾਇਆ ਦੋਸ਼ ਕਿਸੇ ਤੇ ਵੀ ਲਾਏ ਜਾ ਸਕਦੇ ਹਨ,ਪਰ ਸਹੀ ਸਰਪੰਚ ਪਿੰਡ ਦੇ ਵਿਕਾਸ ਦਾ ਧੁਰਾ ਹੁੰਦੇ ਹਨ।ਪਹਿਲਾਂ,ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਹੁੰਦਾ ਸੀ,ਜਿਸ ਕਾਰਨ ਵਿਕਾਸ ਪ੍ਰਭਾਵਿਤ ਹੁੰਦਾ ਸੀ।ਅੱਜ ਪਿੰਡਾਂ ਵਿੱਚ ਵੱਡੀਆਂ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਪਿੰਡਾਂ ਦੀ ਇਸ ਪੈਸੇ ਨਾਲ ਪੂਰੀ ਤਰ੍ਹਾਂ ਨੁਹਾਰ ਬਦਲ ਜਾਵੇਗੀ। ਵਿਕਾਸ ਕਾਰਜਾਂ ਨੂੰ ਤਰਜੀਹ ਦਿਓ ਤੇ ਇਹ ਯਕੀਨੀ ਬਣਾਓ ਕਿ ਇਹ ਫੰਡ ਇਸ ਤਰੀਕੇ ਨਾਲ ਖਰਚ ਕੀਤੇ ਜਾਣ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ।