ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਕੀਤੀ ਮੀਟਿੰਗ
ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਹੋਈ
Publish Date: Sat, 14 Feb 2026 07:19 PM (IST)
Updated Date: Sat, 14 Feb 2026 07:21 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ, ਪੰਜਾਬੀ ਜਾਗਰਣ ਕਪੂਰਥਲਾ : ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੇਖੋਂ ਦੀ ਅਗਵਾਈ ਹੇਠ ਵਾਟਰ ਵਰਕਸ ਸੁਰਖਪੁਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਰੀਕ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਸੀ, ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਹੈਂਡਓਵਰ ਕਰ ਰਹੀ ਹੈ। ਇਨ੍ਹਾਂ ਵਾਟਰ ਸਪਲਾਈ ਸਕੀਮਾਂ ’ਤੇ ਕੰਮ ਕਰਦੇ ਵਰਕਰਾਂ ਦੀ ਪੂਰੀ ਜਵਾਨੀ ਇਨ੍ਹਾਂ ਸਕੀਮਾਂ ’ਤੇ ਕੰਮ ਕਰਦਿਆਂ ਲੰਘ ਗਈ ਹੈ। ਪੰਚਾਇਤਾਂ ਨੂੰ ਪਹਿਲਾਂ ਤੋਂ ਦਿੱਤੀਆਂ ਸਕੀਮਾਂ ਬੰਦ ਪਈਆਂ ਹਨ, ਜਿਨ੍ਹਾਂ ’ਤੇ ਲੱਖਾਂ ਰੁਪਏ ਸਰਕਾਰ ਦੇ ਖਰਚ ਹੋਏ ਹਨ। ਇਸ ਤਰ੍ਹਾਂ ਆਰਓ ਸਿਸਟਮ ਸਰਕਾਰ ਵੱਲੋ ਲੱਖਾਂ ਰੁਪਏ ਖਰਚ ਕੇ ਲਗਵਾਏ ਸੀ, ਉਹ ਵੀ ਬੰਦ ਪਏ ਹਨ। ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਹੈਂਡਓਵਰ ਕਰਨ ਦੇ ਵਿਰੋਧ ਵਿਚ ਮਿਤੀ 25/02/2026 ਨੂੰ ਕਾਰਜਕਾਰੀ ਇੰਜਨੀਅਰ ਦੇ ਦਫਤਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਇਸ ਧਰਨੇ ਵਿਚ ਵੱਡੀ ਗਿਣਤੀ ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤਰਲੋਕ ਸਿੰਘ ਚੀਮਾ, ਭੁਲਾ ਸਿੰਘ, ਬਲਵਿੰਦਰ ਸਿੰਘ, ਜੀਤ, ਜਗਤਪਾਲ, ਰਜਿੰਦਰ ਕੁਮਾਰ, ਪ੍ਰੇਮ ਸਿੰਘ, ਧਰਮਪਾਲ, ਬਲਦੇਵ ਸਿੰਘ, ਚੰਦਰ ਪਾਲ, ਗੁਰਦੀਪ ਸਿੰਘ, ਮਹਿੰਦਰਪਾਲ, ਸੰਤੋਖ ਸਿੰਘ ਆਦਿ ਹਾਜ਼ਰ ਹਨ।