ਖੇਡਾਂ ਵਤਨ ਪੰਜਾਬ ਦੀਆਂ ਲਈ ਕਿਊਆਰ ਕੋਡ ਜਾਰੀ ਖੇਡਾਂ ਵਤਨ ਪੰਜਾਬ ਦੀਆਂ-2026 ਲਈ ਕਿਊ ਆਰ ਕੋਡ ਜਾਰੀ : ਡਿਪਟੀ ਕਮਿਸ਼ਨਰ
Publish Date: Mon, 31 Aug 2026 07:33 PM (IST)
Updated Date: Mon, 31 Aug 2026 07:34 PM (IST)
--‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਉਦਘਾਟਨ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਦੀ ਖੇਡ ਗਤੀਵਿਧੀਆਂ ਵਿੱਚ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਰਜਿਸਟ੍ਰੇਸ਼ਨ ਵਾਸਤੇ ਕਿਊਆਰ ਕੋਡ ਜਾਰੀ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਉਦਘਾਟਨ 5 ਸਤੰਬਰ 2026 ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਪੂਰਥਲਾ ਜ਼ਿਲ੍ਹੇ ਦੇ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਮੁਕਾਬਲਿਆਂ ਦੇ ਨਿਰਵਿਘਨ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ ਪ੍ਰਚਾਰ ਸਮੱਗਰੀ ਤੇ ਪੋਸਟਰਾਂ ’ਤੇ ਦਰਸਾਏ ਕਿਊਆਰ ਕੋਡ ਨੂੰ ਸਕੈਨ ਕਰਕੇ ਸਬੰਧਤ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਤੇ ਸਫਲਤਾਪੂਰਵਕ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬਾਸਕਟਬਾਲ ਕੋਚ ਸੁਨੀਤਾ ਦੇਵੀ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਸਹਾਇਤਾ ਦੀ ਲੋੜ ਹੋਣ ’ਤੇ ਵਿਅਕਤੀ ਜ਼ਿਲ੍ਹਾ ਨੋਡਲ ਅਫ਼ਸਰ ਨਾਲ 9876176066 ’ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਪ੍ਰਾਪਤ ਕਰ ਸਕਦਾ ਹੈ।