ਰਾਜਨਬੀਰ ਰੇਵੈਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਦੇ ਬਲਾਕ ਪ੍ਰਧਾਨ ਬਣੇ ਰਾਜਨਬੀਰ ਅਟਵਾਲ ਰੇਵੈਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਦੇ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਬਣੇ
Publish Date: Sat, 21 Nov 2026 08:18 PM (IST)
Updated Date: Sat, 21 Nov 2026 08:19 PM (IST)
ਰਮਨਦੀਪ ਸਿੰਘ ਜਨਰਲ ਸਕੱਤਰ ਤੇ ਸੁਖਵਿੰਦਰ ਰਾਮ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੈਵੇਨਿਊ ਪਟਵਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਬਲਾਕ ਸੁਲਤਾਨਪੁਰ ਲੋਧੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਮਨਦੀਪ ਸਿੰਘ ਨੂੰ ਤਹਿਸੀਲ ਜਨਰਲ ਸਕੱਤਰ, ਰਾਜਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਕੀਰਤ ਸਿੰਘ ਖਜ਼ਾਨਚੀ, ਸੁਨੀਲ ਗੋਂਡ ਨੂੰ ਜ਼ਿਲ੍ਹਾ ਨੁਮਾਇੰਦਾ ਚੁਣਿਆ ਗਿਆ। ਇਸ ਤੋਂ ਪਹਿਲਾਂ ਬਲਾਕ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਟਵਾਰੀਆਂ ਦੀ ਵਿਸ਼ੇਸ਼ ਮੀਟਿੰਗ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਿਛਲੇ ਸਾਲ ਦੌਰਾਨ ਹੱਕੀ ਮੰਗਾਂ ਲਈ ਉਲੀਕੇ ਗਏ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੇ ਸੰਘਰਸ਼ ਸਦਕਾ ਸਰਕਾਰ ਨੇ ਸਟੇਟ ਕਾਡਰ ਤੋਂ ਜ਼ਿਲਾ ਕਾਡਰ ਲਾਗੂ ਕੀਤਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਰਾਜਨਬੀਰ ਅਟਵਾਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਟਵਾਰੀਆਂ ਦੇ ਹੱਕਾਂ ਲਈ ਚੱਲ ਰਹੀ ਲੜਾਈ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਲਵਪ੍ਰੀਤ ਸਿੰਘ ਭੱਟੀ, ਸਾਬਕਾ ਪ੍ਰਧਾਨ ਸੁਖਦੇਵ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ ਨੂੰ ਜਥੇਬੰਦੀ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਥਿੰਦ ਤੇ ਕਾਨੂੰਗੋ ਮਨੋਹਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਪਟਵਾਰੀ ਇੰਦਰਜੀਤ ਸਿੰਘ, ਪਟਵਾਰੀ ਗੁਰਭੇਜ ਸਿੰਘ, ਪਟਵਾਰੀ ਗੁਰਦੇਵ ਸਿੰਘ, ਹਰਪਿੰਦਰ ਸਿੰਘ ਲਾਲੀ, ਰਵੀ ਸਹੋਤਾ, ਵਿਜੇ ਸਹੋਤਾ, ਵਿੱਕੀ ਸਹੋਤਾ, ਇੰਦਰਜੀਤ ਥਾਪਰ, ਨੰਬਰਦਾਰ ਯੁਗਰਾਜ ਸਿੰਘ, ਜਸਵਿੰਦਰ ਸਿੰਘ, ਤੀਰਥ ਰਾਮ, ਸਤਨਾਮ ਸਿੰਘ ਆਦਿ ਹਾਜ਼ਰ ਸਨ।