ਰਾਜੇਸ਼ ਅਰੋੜਾ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਲ
ਰਾਜੇਸ਼ ਅਰੋੜਾ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ
Publish Date: Sat, 09 May 2026 09:44 PM (IST)
Updated Date: Sat, 09 May 2026 09:45 PM (IST)

--ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 10 ਤੋਂ ਉਮੀਦਵਾਰ ਐਲਾਨਿਆ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਾਵਨ ਨਗਰੀ ਸੁਲਤਾਨਪੁਰ ਲੋਧੀ ਅੰਦਰ ਕਾਂਗਰਸ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਪ੍ਰਸਿੱਧ ਸਮਾਜ ਸੇਵਕ ਤੇ ਨੌਜਵਾਨ ਆਗੂ ਰਾਜੇਸ਼ ਕੁਮਾਰ ਰਾਜੂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਸਬੰਧ ਵਿਚ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਗ੍ਰਹਿ ਵਿਖੇ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਰਾਜੇਸ਼ ਕੁਮਾਰ ਰਾਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਤਨਦੇਹੀ ਨਾਲ ਸੇਵਾ ਕਰਨਗੇ ਤੇ ਪਾਰਟੀ ਦੀਆਂ ਕੀਤੀਆਂ ਲੋਕਾਂ ਤੱਕ ਘਰ-ਘਰ ਪਹੁੰਚਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਸਪੁੱਤਰ ਜਸਕਰਨ ਸਿੰਘ ਚੀਮਾ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ ਤੇ ਨੌਜਵਾਨ ਆਗੂ ਮੋਨੂੰ ਭੰਡਾਰੀ ਨੇ ਰਜੇਸ਼ ਕੁਮਾਰ ਰਾਜੂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਕਤ ਨੇਤਾਵਾਂ ਨੇ ਇਸ ਮੌਕੇ ਰਾਜੇਸ਼ ਕੁਮਾਰ ਰਾਜੂ ਨੂੰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 10 ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ, ਜਿਸ ’ਤੇ ਰਾਜੇਸ਼ ਕੁਮਾਰ ਰਾਜੂ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਇਹ ਸੀਟ ਜਿੱਤ ਕੇ ਨਵਤੇਜ ਸਿੰਘ ਚੀਮਾ ਦੀ ਝੋਲੀ ਪਾਉਣਗੇ। ਇਸ ਮੌਕੇ ਮਹੰਤ ਰੂਪ ਚੰਦ ਅਰੋੜਾ, ਰਾਮ ਸਰੂਪ ਅਰੋੜਾ, ਜਸਵੰਤ ਰਾਏ ਅਰੋੜਾ, ਰਜਿੰਦਰ ਅਰੋੜਾ, ਪਵਨ ਅਰੋੜਾ, ਵਿਸ਼ਾਲ ਅਰੋੜਾ, ਵਿਵੇਕ ਧੀਰ, ਦੀਪਕ ਭਾਗਰਥ, ਅਮਰ ਕੰਡਾ, ਭੋਲਾ ਧੀਰ, ਰਜੇਸ਼ ਕੁਮਾਰ ਸੂਦ, ਮੋਨੂੰ ਠੁਕਰਾਲ, ਕੱਲੂ ਸੂਦ, ਅਰੁਣ ਅਰੋੜਾ, ਵਰੁਣ ਅਰੋੜਾ, ਆਰੀਅਨ ਮਲਹੋਤਰਾ, ਨਕੁਲ ਆਦਿ ਵੀ ਹਾਜ਼ਰ ਸਨ।