ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਡਿਜੀਟਲ ਐਕਸ-ਰੇ ਮਸ਼ੀਨ ਦੀ ਸ਼ੁਰੂਆਤ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਡਿਜੀਟਲ ਐਕਸ-ਰੇ ਮਸ਼ੀਨ ਦੀ ਸ਼ੁਰੂਆਤ
Publish Date: Thu, 22 Jan 2026 07:59 PM (IST)
Updated Date: Thu, 22 Jan 2026 08:00 PM (IST)

--ਸਿਵਲ ਹਸਪਤਾਲ ਵਿਖੇ ਸਿਹਤ ਸਹੂਲਤਾਂ ਨੂੰ ਮਿਲਿਆ ਵੱਡਾ ਹੁਲਾਰਾ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਹਸਪਤਾਲ ਕਪੂਰਥਲਾ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਡਿਜੀਟਲ ਐਕਸਰੇ ਮਸ਼ੀਨ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਵੱਲੋਂ ਡਿਜੀਟਲ ਐਕਸਰੇ ਮਸ਼ੀਨ ਦੀ ਮੰਗ ਕੀਤੀ ਗਈ ਸੀ ਜੋ ਕਿ ਰਾਜ ਸਭਾ ਮੈਂਬਰ ਵੱਲੋਂ ਐੱਮਪੀ ਫੰਡ ਵਿਚੋਂ ਮੁਹੱਈਆ ਕਰਵਾ ਦਿੱਤੀ ਗਈ ਸੀ। ਅੱਜ ਸੰਤ ਸੀਚੇਵਾਲ ਵੱਲੋਂ ਇਸ ਮਸ਼ੀਨ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਉਹ ਲੋਕਾਂ ਨਾਲ ਜੁੜੇ ਮੁੱਦਿਆਂ ਖਾਸ ਤੌਰ ਤੇ ਸਿਹਤ ਸਹੂਲਤਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਾਜ਼ੋ-ਸਾਮਾਨ ਤੇ ਮਸ਼ੀਨਰੀ ਦੀ ਕਿਸੇ ਵੀ ਸਿਹਤ ਸੰਸਥਾ ਨੂੰ ਕਮੀ ਨਹੀਂ ਆਉਣ ਦੇਣਗੇ। ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਹਰ ਵਰਗ ਲਈ ਦਸ ਲੱਖ ਤੱਕ ਦਾ ਮੁਫ਼ਤ ਇਲਾਜ ਦੇਣ ਦੇ ਮਨੋਰਥ ਨਾਲ ਇਹ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹਰ ਵਰਗ ਦੇ ਲੋਕ ਇਸ ਦੇ ਲਾਭਪਾਤਰੀ ਬਣਨਗੇ। ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਇਹ ਡਿਜੀਟਲ ਮਸ਼ੀਨ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀ ਹਰ ਸਿਹਤ ਸਕੀਮ ਨੂੰ ਲੋਕਾਂ ਤੱਕ ਪਹੁੰਚਣ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਛੱਡਣਗੇ। ਇਸ ਤੋਂ ਪਹਿਲਾਂ ਹਸਪਤਾਲ ਪਹੁੰਚਣ ਤੇ ਡਾ. ਸੰਜੀਵ ਭਗਤ, ਐੱਸਡੀਐੱਮ ਡਾ. ਇਰਵਿਨ ਕੌਰ ਵੱਲੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਗੁਲਦਸਤਾ ਭੇਟ ਕਰਦੇ ਹੋਏ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਏਸੀਐੱਸ ਡਾ. ਅੰਨੂ ਸ਼ਰਮਾ, ਡੀਐੱਫਪੀਓ ਡਾ. ਰਵਜੀਤ ਸਿੰਘ, ਡੀਡੀਐੱਚਓ ਡਾ. ਮੋਨਿੰਦਰ ਕੌਰ, ਡੀਐੱਮਸੀ ਡਾ. ਸੰਦੀਪ ਭੋਲਾ, ਡੀਆਈਓ ਡਾ. ਰਣਦੀਪ ਸਿੰਘ, ਐੱਸਐੱਮਓ ਡਾ. ਪਰਮਿੰਦਰ ਕੌਰ, ਪੀਏ ਪਾਲ ਸਿੰਘ ਨੌਲੀ, ਡੀਐੱਸਪੀ ਡਾ. ਸ਼ੀਤਲ ਸਿੰਘ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ ਹਾਜ਼ਰ ਸਨ।