ਪਾਣੀ ਵਾਲਾ ਟੈਂਕਰ ਦੇਣ ’ਤੇ ਗ੍ਰਾਮ ਪੰਚਾਇਤ ਵੱਲੋਂ ਧੰਨਵਾਦ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਪਿੰਡ ਠੱਟਾ ਨਵਾਂ ਨੂੰ ਪਾਣੀ ਵਾਲਾ ਟੈਂਕਰ ਦੇਣ ਤੇ ਗ੍ਰਾਮ ਪੰਚਾਇਤ ਵੱਲੋਂ ਧੰਨਵਾਦ
Publish Date: Sun, 01 Mar 2026 07:55 PM (IST)
Updated Date: Sun, 01 Mar 2026 07:58 PM (IST)
ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ ਲਗਾਤਾਰ ਲੋਕ ਭਲਾਈ ਦੇ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਗ੍ਰਾਮ ਪੰਚਾਇਤ ਠੱਟਾ ਨਵਾਂ ਨੂੰ ਪਾਣੀ ਵਾਲਾ ਵੱਡਾ ਟੈਂਕਰ ਦਿੱਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਠੱਟਾ ਨਵਾਂ ਦੇ ਸਰਪੰਚ ਸੁਖਵਿੰਦਰ ਸਿੰਘ ਸੌਂਦ, ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੰਤ ਸੀਚੇਵਾਲ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਣੀ ਵਾਲ਼ੇ ਟੈਂਕਰ ਦੀ ਮਦਦ ਨਾਲ ਪਿੰਡ ਠੱਟਾ ਨਵਾਂ ਦੇ ਆਲੇ-ਦੁਆਲੇ ਬੂਟਿਆਂ ਨੂੰ ਪਾਣੀ ਦੀ ਸੇਵਾ ਕੀਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਸਹਾਈ ਹੋਵੇਗਾ।
ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ, ਜਿਸ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ ਜੰਗੀ ਪੱਧਰ ’ਤੇ ਚੱਲ ਰਹੀ ਹੈ। ਪਾਣੀ ਵਾਲ਼ੇ ਟੈਂਕਰ ਨਾਲ ਪਾਣੀ ਇੱਕ ਥਾਂ ਤੋਂ ਦੂਜੀ ਥਾਂ ’ਤੇ ਲਿਜਾਣ ਵਿੱਚ ਸੌਖ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ ਠੱਟਾ ਨਵਾਂ ਨੂੰ ਹਲਕੇ ਦਾ ਵਿਕਾਸ ਕਾਰਜਾਂ ਪੱਖੋਂ ਮੂਹਰੀ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡ ਵਿੱਚ ਆਧੁਨਿਕ ਸਟੇਡੀਅਮ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ। ਇਸ ਮੌਕੇ ਕੁਲਬੀਰ ਸਿੰਘ ਵਲਣੀ ਅਤੇ ਪੰਚ ਗੁਲਜ਼ਾਰ ਸਿੰਘ ਦਾ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਪ੍ਰਧਾਨ, ਨਛੱਤਰ ਸਿੰਘ ਸੱਤੂ, ਗੁਲਜ਼ਾਰ ਸਿੰਘ ਮੋਮੀ ਮੈਂਬਰ, ਬਖਸ਼ੀਸ਼ ਸਿੰਘ ਚੇਲਾ ਚਰਨਜੀਤ ਸਿੰਘ ਮੋਮੀ, ਦਲਜੀਤ ਸਿੰਘ ਲਾਡੀ, ਗੁਰਦੀਪ ਸਿੰਘ ਚੌਕੀਦਾਰ, ਫੁੰਮਣ ਸਿੰਘ ਪ੍ਰਧਾਨ, ਦਲਜੀਤ ਸਿੰਘ ਥਿੰਦ, ਹਰਪ੍ਰੀਤ ਸਿੰਘ ਹੈਪੀ, ਸੰਤੋਖ ਸਿੰਘ ਬਾਵਾ, ਲਵਪ੍ਰੀਤ ਸਿੰਘ ਰਾਜਾ, ਜਸਵੰਤ ਸਿੰਘ ਜੱਸਾ, ਬਲਬੀਰ ਸਿੰਘ ਬੀਰਾ, ਪਲਵਿੰਦਰ ਸਿੰਘ ਪਿੰਦਰ, ਪ੍ਰੋ. ਬਲਬੀਰ ਸਿੰਘ ਮੋਮੀ, ਗੁਰਦੀਪ ਸਿੰਘ ਦੀਪਾ ਪਿਆਰੇ ਕੇ, ਗੁਰਮੇਲ ਸਿੰਘ ਥਾਣੇਦਾਰ, ਹਰਵਿੰਦਰ ਸਿੰਘ ਪੱਪੀ, ਲਾਡੀ ਇਲੈਕਟ੍ਰੀਸ਼ਨ, ਜੱਸਾ ਇਲੈਕਟ੍ਰੀਸ਼ਨ, ਮਲਕੀਤ ਸਿੰਘ ਸੱਪਾਂ ਦੇ, ਦਲਵਿੰਦਰ ਸਿੰਘ, ਕਾਕਾ ਠੇਕੇਦਾਰ, ਗੁਰਸੇਵਕ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ ਮੌਮੀ ਇੰਟਰਨੈਸ਼ਨਲ ਕਵੀਸ਼ਰ, ਬਲਵਿੰਦਰ ਸਿੰਘ ਮੋਮੀ ਵਕੀਲ, ਬਖਸ਼ੀਸ਼ ਸਿੰਘ ਪ੍ਰਧਾਨ ਸੁਸਾਇਟੀ, ਹਰਮੇਲ ਸਿੰਘ ਆਦਿ ਹਾਜ਼ਰ ਸਨ।