ਖੈੜਾ ਇੰਟਰਨੈਸ਼ਨਲ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Publish Date: Mon, 31 Aug 2026 07:19 PM (IST)
Updated Date: Mon, 31 Aug 2026 07:19 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਖੈੜਾ ਦੋਨਾਂ ਵਿਖੇ ਪ੍ਰਿੰਸੀਪਲ ਮੰਜੂ ਸ਼ਰਮਾ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੁੱਚੇ ਪ੍ਰੋਗਰਾਮ ਦੀ ਜ਼ਿੰਮੇਵਾਰੀ ਨੌਰਥ ਹਾਊਸ ਵੱਲੋਂ ਸੰਭਾਲੀ ਗਈ। ਇਸ ਦਿਨ ਚਾਰੋਂ ਹਾਊਸ ਵਿਚ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕੀਤੀ ਗਈ, ਜਿਸ ਵਿਚੋਂ ਨੌਰਥ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਸਾਊਥ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਾਰੀਆਂ ਕਲਾਸਾਂ ਦੀ ਕਾਰਡ ਬਨਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ, ਜਿਸ ਵਿਚ ਬੱਚਿਆਂ ਨੇ ਬਹੁਤ ਸੋਹਣੇ ਕਾਰਡ ਤਿਆਰ ਕੀਤੇ ਤੇ ਭੈਣ ਭਰਾਵਾਂ ਦੇ ਪਿਆਰ ਨੂੰ ਦਰਸਾਇਆ, ਜਿਸ ਵਿਚ ਪਹਿਲਾ ਸਥਾਨ ਜਸਕਰਨ ਸਿੰਘ, ਨਵਜੋਤ ਕੌਰ ਤੇ ਲਕਸ਼ਮੀਨ ਕੌਰ ਨੇ ਹਾਸਲ ਕੀਤਾ। ਇਨ੍ਹਾਂ ਬੱਚਿਆਂ ਨੂੰ ਇਨਾਮ ਦਿੱਤੇ ਗਏ। ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਿੰਸੀਪਲ ਮੰਜੂ ਸ਼ਰਮਾ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਭੈਣਾਂ ਤੇ ਭਰਾਵਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਬੰਨ੍ਹਣ ਦਾ ਤਿਉਹਾਰ ਨਹੀਂ, ਸਗੋਂ ਇਹ ਭੈਣ-ਭਰਾ ਦੇ ਪਵਿੱਤਰ ਪਿਆਰ, ਆਪਸੀ ਸਤਿਕਾਰ, ਵਿਸ਼ਵਾਸ ਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ।