
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੇ.ਕੇ. ਪਬਲਿਕ ਸਕੂਲ ਵਿੱਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਮੱਲ੍ਹੀ\ਦੀਪਕ, ਪੰਜਾਬੀ ਜਾਗਰਣ
ਕਪੂਰਥਲਾ : ਕਪੂਰਥਲਾ ਦੇ ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਵਿਦਿਆਰਥੀਆਂ ਲਈ ਰੱਖੜੀ ਬਨਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਕਿੰਡਰ ਗਾਰਡਨ ਦੇ ਨੰਨ੍ਹੇ ਵਿਦਿਆਰਥੀਆਂ ਨੇ ਰਿਬਨ, ਚਮਕੀਲੇ ਕਾਗਜ਼ ਤੇ ਨਗਾਂ ਦੀ ਵਰਤੋਂ ਕਰਕੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਅਤੇ ਇਸ ਨੂੰ ਮਨਾਉਣ ਦੀ ਪਰੰਪਰਾ ਬਾਰੇ ਜਾਣਕਾਰੀ ਦਿੱਤੀ। ਮੁਕਾਬਲੇ ਵਿੱਚ ਜਮਾਤ 4 ਤੋਂ 7 ਵਰਗ ਵਿੱਚ ਅਮਨਪ੍ਰੀਤ ਕੌਰ ਨੇ ਪਹਿਲਾ, ਨਿਯਤੀ ਨੇ ਦੂਜਾ ਤੇ ਕਨੀਜ਼ ਫਾਤਿਮਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਮਾਤ 8 ਤੋਂ 12 ਵਰਗ ਵਿੱਚ ਜਸ਼ਨਦੀਪ ਨੇ ਪਹਿਲਾ, ਆਂਚਲ ਨੇ ਦੂਜਾ ਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਤਿਉਹਾਰ ਰਿਸ਼ਤਿਆਂ ਵਿੱਚ ਪਿਆਰ ਵਧਾਉਣ ਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦੇ ਹਨ। ਸਮਾਗਮ ਦੌਰਾਨ ਡਾਇਰੈਕਟਰ ਰੀਤੂ ਸ਼ਰਮਾ, ਭਾਨਵੀ, ਐੱਸਪੀ ਕਾਲੀਆ, ਵੀਣਾ ਮਹਿਤਾ ਸਮੇਤ ਸਟਾਫ ਹਾਜ਼ਰ ਸੀ।