ਕਾਲਜੀਏਟ ਸਕੂਲ ਟਿੱਬਾ ’ਚ ਮਨਾਇਆ ਰੱਖੜੀ ਦਾ ਤਿਉਹਾਰ
ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿੱਚ ਮਨਾਇਆ ਰੱਖੜੀ ਦਾ ਤਿਉਹਾਰ
Publish Date: Fri, 28 Aug 2026 10:12 PM (IST)
Updated Date: Fri, 28 Aug 2026 10:16 PM (IST)
ਲਖਬੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿੱਚ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਕਰਵਾਇਆ। ਇਸ ਸਮਾਗਮ ਵਿੱਚ ਨਰਸਰੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਵਿਦਿਆਰਥੀਆਂ ਵੱਲੋਂ ਹੱਥਾਂ ਨਾਲ ਰੱਖੜੀਆਂ ਬਣਾਈਆਂ। ਇਸ ਮੌਕੇ ਚਾਰ ਹਾਊਸਜ਼ ਦੇ ਇੰਚਾਰਜ ਸਾਹਿਬਾਨਾਂ ਤੇ ਦਫਤਰ ਮੈਨੇਜਰ ਸੰਦੀਪ ਗੋਸਵਾਮੀ ਨੇ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ਬੱਚਿਆਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਤੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੁੰਦਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਖਾਸ ਕਰਕੇ ਸੰਜਨਾ, ਪਲਵਿੰਦਰ ਕੌਰ, ਮਨਦੀਪ ਕੌਰ, ਹਰਨੀਤ ਕੌਰ, ਸ਼ਿਵਾਨੀ, ਮੀਨੂ ਸ਼ਰਮਾ, ਅਮਨਪ੍ਰੀਤ ਕੌਰ, ਕਿਰਨਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਰੁਪਿੰਦਰਜੀਤ ਕੌਰ, ਸਤਵਿੰਦਰ ਕੌਰ, ਨੇਹਾ ਆਦਿ ਹਾਜ਼ਰ ਸਨ।