ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
Publish Date: Fri, 28 Aug 2026 08:39 PM (IST)
Updated Date: Fri, 28 Aug 2026 08:40 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਇੰਜ. ਨਿਮਰਤਾ ਕੌਰ ਨੇ ਕਿਹਾ ਕਿ ਰੱਖੜੀ ਸਿਰਫ ਇੱਕ ਧਾਗਾ ਨਹੀਂ, ਸਗੋਂ ਭੈਣ ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਤੇ ਆਪਸੀ ਸਾਂਝ ਦਾ ਪ੍ਰਤੀਕ ਵੀ ਹੈ। ਸਾਨੂੰ ਇਸ ਤਿਉਹਾਰ ਦੀ ਭਾਵਨਾ ਨੂੰ ਸਮਝਦਿਆਂ ਆਪਣੇ ਰਿਸ਼ਤਿਆਂ ਵਿੱਚ ਪਿਆਰ, ਸਤਿਕਾਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਕੇਜੀ ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਰੱਖੜੀ ਦੇ ਸੁੰਦਰ ਚਿੱਤਰ ਬਣਾਏ ਤੇ ਉਨ੍ਹਾਂ ਵਿੱਚ ਰੰਗ ਭਰੇ। ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਰੱਖੜੀ ਦੇ ਪਾਵਨ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।