ਨਹਿਰਾ ਪੰਜਾਬ ਐੱਨਜੀਓ ਸੈੱਲ ਭਾਜਪਾ ਦੇ ਕਾਰਜਕਾਰੀ ਮੈਂਬਰ ਬਣੇ ਰਮਨ ਨਹਿਰਾ ਪੰਜਾਬ ਅੇਨਜੀੳ ਸੈਲ ਭਾਜਪਾ ਦੇ ਕਾਰਜਕਾਰੀ ਮੈਂਬਰ ਬਣੇ।
Publish Date: Mon, 16 Nov 2026 06:31 PM (IST)
Updated Date: Mon, 16 Nov 2026 06:33 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਮਾਜ ਸੇਵਕ ਰਮਨ ਨਹਿਰਾ ਨੂੰ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਐੱਨਜੀਓ ਸੈੱਲ ਦਾ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਮਰਥਕਾਂ ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਰਮਨ ਨਹਿਰਾ ਨੇ ਪਾਰਟੀ ਦੇ ਸਿਖਰਲੇ ਨੇਤ੍ਰਿਤਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਕੇਵਲ ਇੱਕ ਰਾਜਨੀਤਿਕ ਸੰਗਠਨ ਨਹੀਂ, ਬਲਕਿ ਰਾਸ਼ਟਰ ਸੇਵਾ ਤੇ ਜਨਕਲਿਆਣ ਦੇ ਸੰਕਲਪ ਨਾਲ ਕੰਮ ਕਰਨ ਵਾਲੀ ਪਾਰਟੀ ਹੈ। ਉਹ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ। ਇਸ ਦੇ ਨਾਲ ਹੀ ਸਮਾਜ ਦੇ ਜ਼ਰੂਰਤਮੰਦ ਵਰਗਾਂ ਦੀ ਸਹਾਇਤਾ, ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਤੇ ਜਨਹਿੱਤ ਦੇ ਕਾਰਜਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ। ਪੰਜਾਬ ਵਿੱਚ ਵੀ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਤੇ ਜਨਕਲਿਆਣ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਲਈ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੇ ਟੀਚੇ ਨੂੰ ਲੈ ਕੇ ਉਹ ਪੂਰੀ ਮਿਹਨਤ ਤੇ ਸਮਰਪਣ ਨਾਲ ਕੰਮ ਕਰਨਗੇ।