
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਗਵਾੜਾ ਵਿੱਚ ਬਿਜਲੀ ਸਪਲਾਈ ਸੁਚਾਰੂ ਹੋਣ ’ਤੇ ਰਮਨ ਨੇਹਰਾ ਨੇ ਬਿਜਲੀ ਵਿਭਾਗ ਦਾ ਕੀਤਾ ਧੰਨਵਾਦ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਫਗਵਾੜਾ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਕਰਨ ਲਈ ਖੱਤਰੀ ਮਹਾਸਭਾ ਪੰਜਾਬ ਦੇ ਜਨਰਲ ਸਕੱਤਰ, ਭਾਜਪਾ ਐੱਨਜੀਓ ਸੈੱਲ ਪੰਜਾਬ ਦੇ ਕਾਰਜਕਾਰੀ ਮੈਂਬਰ, ਹਿਊਮਨ ਰਾਈਟਸ ਕੌਂਸਲ ਇੰਡੀਆ (ਐਂਟੀ ਕਰਪਸ਼ਨ ਸੈੱਲ) ਦੇ ਸੂਬਾ ਪ੍ਰਧਾਨ, ਵਿਸ਼ਵ ਹਿੰਦੂ ਸੰਘ ਦੇ ਸਾਬਕਾ ਜ਼ਿਲ੍ਹਾ ਕਪੂਰਥਲਾ ਪ੍ਰਧਾਨ, ਖੱਤਰੀ ਅਰੋੜਾ ਵੈੱਲਫੇਅਰ ਬੋਰਡ ਪੰਜਾਬ ਸਰਕਾਰ ਦੇ ਸਾਬਕਾ ਮੈਂਬਰ, ਪੰਜਾਬ ਹਿੰਦੂ ਗਰੁੱਪ ਦੇ ਸੂਬਾ ਮੈਂਬਰ ਤੇ ਜਲੰਧਰ ਜ਼ੋਨ ਕੋਆਰਡੀਨੇਟਰ ਤੇ ਪ੍ਰਸਿੱਧ ਸਮਾਜ ਸੇਵਕ ਰਮਨ ਨੇਹਰਾ ਨੇ ਬਿਜਲੀ ਵਿਭਾਗ ਦੇ ਐਕਸੀਅਨ ਹਰਦੀਪ ਕੁਮਾਰ ਤੇ ਐੱਸਡੀਓ ਜੋਤੀ ਪ੍ਰਕਾਸ਼ ਦਾ ਧੰਨਵਾਦ ਕੀਤਾ ਹੈ।
ਰਮਨ ਨੇਹਰਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਫਗਵਾੜਾ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਪਾਰੀਆਂ ਤੇ ਛੋਟੇ ਉਦਯੋਗਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗਰਮੀ ਦੇ ਮੌਸਮ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਲੋਕਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵੀ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਪਲਾਈ ਨੂੰ ਮੁੜ ਸੁਚਾਰੂ ਕਰਨ ਲਈ ਉਚਿਤ ਯਤਨ ਕੀਤੇ, ਜਿਸ ਕਾਰਨ ਹੁਣ ਲੋਕਾਂ ਨੂੰ ਰਾਹਤ ਮਿਲੀ ਹੈ।
ਇਸ ਮੌਕੇ ਐਕਸੀਅਨ ਹਰਦੀਪ ਕੁਮਾਰ ਤੇ ਐੱਸਡੀਓ ਜੋਤੀ ਪ੍ਰਕਾਸ਼ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਫਗਵਾੜਾ ਵਿੱਚ ਬਿਜਲੀ ਸਪਲਾਈ ਕੁਝ ਸਮੇਂ ਲਈ ਪ੍ਰਭਾਵਿਤ ਹੋਈ ਸੀ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਹੋਣ ਤੋਂ ਬਾਅਦ ਵਿਭਾਗੀ ਕਰਮਚਾਰੀਆਂ ਨੇ ਤੁਰੰਤ ਕੰਮ ਸੰਭਾਲਦਿਆਂ ਬਿਜਲੀ ਸਪਲਾਈ ਨੂੰ ਆਮ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਅਤੇ ਹੁਣ ਸਪਲਾਈ ਕਾਫੀ ਹੱਦ ਤੱਕ ਸੁਚਾਰੂ ਕਰ ਦਿੱਤੀ ਗਈ ਹੈ।