ਅਜੇ ਕਨੌਜੀਆ, ਕਪੂਰਥਲਾ : ਪੰਜਾਬ ਸਰਕਾਰ ਵਿੱਚ ਕੈਬਨਿਟ ਨੂੰ ਲੈ ਕੇ ਫੇਰਬਦਲ ਦੀ ਚਰਚਾ ਜਦੋਂ ਤੋਂ ਸ਼ੁਰੂ ਹੋਈਆ ਹਨ । ਉਦੋਂ ਤੋਂ ਹੀ ਦੁਆਬੇ ਦੇ ਲੋਕਾਂ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿੱਚ ਦੁਬਾਰਾ ਮੰਤਰੀ ਪਦ ਦੇਣ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ। ਕੈਬਨਿਟ ਵਿਚ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਨਾਲ ਜਿੱਥੇ ਦੁਆਬੇ ਦਾ ਮਾਣ ਵਧੇਗਾ ਉਥੇ ਕਪੂਰਥਲਾ ਵਾਸੀਆਂ ਦਾ ਵੀ ਕੱਦ ਉੱਚਾ ਹੋਵੇਗਾ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਨੇ ਕੀਤਾ। ਉਨਾਂ੍ਹ ਨੇ ਕਿਹਾ ਕਿ ਦੋਆਬੇ ਵਿੱਚ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਬਣਨ ਦੇ ਮਜ਼ਬੂਤ ਦਾਅਵੇਦਾਰ ਹਨ। ਵਿਧਾਇਕ ਰਾਣਾ ਗੁਰਜੀਤ ਸਿੰਘ ਉੱਚੀ ਸ਼ਖ਼ਸੀਅਤ ਦੇ ਮਾਲਕ ਹਨ । ਲੋਕਾਂ ਅਤੇ ਗਰਾਊਂਡ ਲੈਵਲ ਤੇ ਵਰਕਰਾਂ ਨਾਲ ਮਿਲ ਕੇ ਕੰਮ ਕਰਨ ਵਾਲੇ ਲੀਡਰ ਹਨ । ਕੁਲਦੀਪ ਸਿੰਘ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਤੇ ਹਰ ਵਾਰ ਕਪੂਰਥਲਾ ਵਿਧਾਨ ਸਭਾ ਦੀ ਸੀਟ ਜਿੱਤ ਕੇ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ ਅਤੇ ਕਾਂਗਰਸ ਪਾਰਟੀ ਦਾ ਕਪੂਰਥਲਾ ਵਿੱਚ ਮਾਣ ਵਧਾਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਿਤਾਉਣ ਲਈ ਕਪੂਰਥਲਾ ਲੋਕ ਪੱਬਾਂ ਭਾਰ ਹਨ। ਉਨਾਂ੍ਹ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਵਿੱਚ ਮੰਤਰੀ ਬਣਾਉਣਾ ਚਾਹੀਦਾ ਹੈ।