ਵਿਜੇ ਸੋਨੀ, ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਸਿਟੀ ਵੱਲੋਂ ਲਾਇਨਜ਼ ਇੰਟਰਨੈਸ਼ਨਲ ਦੇ ਪ੍ਰਧਾਨ ਡਗਲਸ ਐਕਸ ਅਲੈਗਜ਼ੈਂਡਰ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਨ ਵੰਡ ਸਮਾਗਮ ਤਹਿਤ ਵੀਹ ਲੋੜਵੰਦ ਪਰਿਵਾਰਾਂ ਨੂੰ ਇਕ ਮਹੀਨੇ ਦੇ ਰਾਸ਼ਨ ਦੀ ਵੰਡ ਕੀਤੀ ਗਈ। ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ 'ਚ ਕਰਵਾਏ ਰਾਸ਼ਨ ਵੰਡ ਸਮਾਗਮ ਵਿਚ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਰਿਜਨ ਚੇਅਰਪਰਸਨ ਡਿਸਟਿ੍ਕਟ 321-ਡੀ (ਆਰ-16) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮੀ ਸ਼ੁਰੂਆਤ ਕਰਦਿਆਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਨੇ ਦੱਸਿਆ ਕਿ ਲਾਇਨਜ ਇੰਟਰਨੈਸ਼ਨਲ 321-ਡੀ ਦੇ ਡਿਸਟਿ੍ਕਟ ਗਵਰਨਰ ਲਾਇਨ ਗੁਰਦੀਪ ਸਿੰਘ ਸੇਠੀ ਦੀ ਹਦਾਇਤ ਅਨੁਸਾਰ ਇਕ ਡਿਸਟਿ੍ਕਟ ਇਕ ਪੋ੍ਜੈਕਟ ਤਹਿਤ ਅੰਤਰਰਾਸ਼ਟਰੀ ਪ੍ਰਧਾਨ ਲਾਇਨ ਡਗਲਸ ਐਕਸ ਅਲੈਗਜੈਂਡਰ ਦੇ ਜਨਮ ਦਿਨ ਨੂੰ ਸਮਰਪਿਤ 'ਫੂਡ ਡੇ ਸੈਲੀਬੇ੍ਸ਼ਨ' ਫੂਡ ਫਾਰ ਹੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਅਨੁਸਾਰ ਕੋਰੋਨਾ ਮਹਾਮਾਰੀ ਸਬੰਧੀ ਹਦਾਇਤਾਂ ਨੂੰ ਮੱਦੇਨਜ਼ਰ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਰਾਸ਼ਨ ਵੰਡਿਆ ਗਿਆ। ਕਲੱਬ ਦੇ ਪੀ.ਆਰ.ਓ. ਲਾਇਨ ਸੰਜੀਵ ਲਾਂਬਾ ਨੇ ਕਲੱਬ ਵਲੋਂ ਕੀਤੇ ਜਾਂਦੇ ਸਮਾਜ-ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਕੈਸ਼ੀਅਰ ਲਾਇਨ ਅਮਿਤ ਸ਼ਰਮਾ ਆਸ਼ੂ ਨੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਲਾਇਨ ਸ਼ਸ਼ੀ ਕਾਲੀਆ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਵਿਪਨ ਠਾਕੁਰ ਆਦਿ ਹਾਜ਼ਰ ਸਨ।