ਆਰਸੀਐੱਫ ’ਚ ਸਵੱਛਤਾ ਰੈਲੀ ਕੱਢੀ ਆਰਸੀਐੱਫ ’ਚ ‘ਸਵੱਛਤਾ ਹੀ ਸੇਵਾ’ ਤਹਿਤ ਸਵੱਛਤਾ ਰੈਲੀ ਤੇ ਰੁੱਖ ਲਗਾਉਣ ਦੀ ਮੁਹਿੰ
Publish Date: Fri, 02 Oct 2026 08:41 PM (IST)
Updated Date: Fri, 02 Oct 2026 08:43 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਰੇਲ ਕੋਚ ਫੈਕਟਰੀ (ਆਰਸੀਐੱਫ) ਕਪੂਰਥਲਾ ਵਿੱਚ 17 ਸਤੰਬਰ ਤੋਂ ‘ਸਵੱਛਤਾ ਹੀ ਸੇਵਾ ਅਭਿਆਨ-2026’ ਤਹਿਤ ਵੱਖ-ਵੱਖ ਸਵੱਛਤਾ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਆਰਸੀਐੱਫ ਵਿੱਚ ਸਵੱਛਤਾ ਰੈਲੀ ਤੇ ਰੁੱਖ ਲਗਾਉਣ ਦੀ ਮੁਹਿੰਮ ਕਰਵਾਈ ਗਈ। ਇਸ ਦਾ ਉਦੇਸ਼ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰੇ ਤੇ ਹਰਿਆਲੇ ਵਾਤਾਵਰਣ ਲਈ ਲੋਕਾਂ ਦੀ ਭਾਗੀਦਾਰੀ ਵਧਾਉਣਾ ਹੈ। ਅਭਿਆਨ ਦੀ ਸ਼ੁਰੂਆਤ 17 ਸਤੰਬਰ ਨੂੰ ਆਰਸੀਐੱਫ ਦੇ ਮਹਾਪ੍ਰਬੰਧਕ ਅਜੈ ਨੰਦਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੱਛਤਾ ਦੀ ਸਹੁੰ ਚੁਕਵਾ ਕੇ ਕੀਤੀ ਗਈ ਸੀ। ਉਨ੍ਹਾਂ ਨੇ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਤੇ ਆਰਸੀਐੱਫ ਪਰਿਸਰ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰਿਆਂ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸੇ ਤਹਿਤ ਕਰਵਾਈ ਗਈ ਸਵੱਛਤਾ ਰੈਲੀ ਵਿੱਚ ਆਰਸੀਐੱਫ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਮੈਂਬਰਾਂ ਨੇ ਭਾਗ ਲਿਆ। ਰੈਲੀ ਤੋਂ ਬਾਅਦ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਮਹਾਪ੍ਰਬੰਧਕ ਅਜੈ ਨੰਦਨ ਨੇ ਅਧਿਕਾਰੀਆਂ, ਕਰਮਚਾਰੀਆਂ ਤੇ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਮੈਂਬਰਾਂ ਨਾਲ ਮਿਲ ਕੇ ਛਾਂਦਾਰ ਬੂਟੇ ਲਗਾਏ। ਇਸ ਮੌਕੇ ਵਾਤਾਵਰਣ ਦੀ ਸੰਭਾਲ ਤੇ ਆਰਸੀਐੱਫ ਪਰਿਸਰ ਵਿੱਚ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਅਭਿਆਨ ਤਹਿਤ ਆਰਸੀਐੱਫ ਕਾਲੋਨੀ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾ ਕੇ ਕਚਰੇ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡਣ, ਘਰੇਲੂ ਕਚਰੇ ਤੋਂ ਖਾਦ ਤਿਆਰ ਕਰਨ ਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅਭਿਆਨ ਦੌਰਾਨ ਵਰਕਸ਼ਾਪਾਂ, ਦਫ਼ਤਰਾਂ ਤੇ ਕਾਲੋਨੀ ਵਿੱਚ ਗਹਿਰੀ ਸਫ਼ਾਈ, ਬੇਲੋੜੀ ਸਮੱਗਰੀ ਤੇ ਕਚਰਾ ਹਟਾਉਣ, ਨਾਲੀਆਂ ਤੇ ਪਖਾਨਿਆਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਕੱਪੜੇ ਤੇ ਜੂਟ ਦੇ ਥੈਲਿਆਂ ਦੀ ਵਰਤੋਂ, ਪਲਾਸਟਿਕ ਬੋਤਲ ਕ੍ਰਸ਼ਿੰਗ ਮਸ਼ੀਨਾਂ ਤੇ ਸਵੱਛਤਾ ਸੈਲਫੀ ਪੁਆਇੰਟ ਵਰਗੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।