ਕੋਸ਼ਿਸ਼ ਨੇ 21ਵਾਂ ਖ਼ੂਨਦਾਨ ਕੈਂਪ ਲਗਾਇਆ ਕੋਸ਼ਿਸ਼ ਖ਼ੂਨਦਾਨ ਸੰਸਥਾ ਆਰਸੀਐੱਫ ਵੱਲੋਂ ਨੇ 21ਵਾਂ ਖ਼ੂਨਦਾਨ ਕੈਂਪ ਲਗਾਇਆ
Publish Date: Mon, 07 Sep 2026 08:02 PM (IST)
Updated Date: Mon, 07 Sep 2026 08:04 PM (IST)
ਸੁੱਖੀ ਟਿੱਬਾ ਪੰਜਾਬੀ ਜਾਗਰਨ ਹੁਸੈਨਪੁਰ : ਕੋਸ਼ਿਸ਼ ਖ਼ੂਨਦਾਨ ਸੰਸਥਾ ਆਰਸੀਐੱਫ (ਰੇਲ ਕੋਚ ਫ਼ੈਕਟਰੀ) ਕਪੂਰਥਲਾ ਵੱਲੋਂ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਤੇ ਕੀਮਤੀ ਜਾਨਾਂ ਬਚਾਉਣ ਦੇ ਮਨੋਰਥ ਨਾਲ ਲਾਲਾ ਲਾਜਪਤ ਰਾਏ ਹਸਪਤਾਲ ਰੇਲ ਕੋਚ ਫ਼ੈਕਟਰੀ ਵਿਖੇ 21ਵਾਂ ਖ਼ੂਨਦਾਨ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜਨਰਲ ਮੈਨੇਜਰ ਅਜੈ ਨੰਦਨ ਵੱਲੋਂ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਹਰਪਾਲ ਸਿੰਘ ਤੇ ਜਨਰਲ ਸਕੱਤਰ ਇੰਜੀਨੀਅਰ ਜੀਤ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਖ਼ੂਨ ਦੀ ਕਮੀ ਕਾਰਨ ਕਿਸੇ ਵੀ ਕੀਮਤੀ ਜਾਨ ਨੂੰ ਅਜਾਈਂ ਨਾ ਜਾਣ ਦੇਣਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਕਪੂਰਥਲਾ ਵਿਖੇ ਥੈਲੇਸੀਮੀਆ ਤੇ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਦੀ ਮਦਦ ਲਈ ਸੰਸਥਾ ਵੱਲੋਂ ਸਮੇਂ-ਸਮੇਂ ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ। ਅੱਜ ਦੇ ਕੈਂਪ ਦੌਰਾਨ ਲੋੜਵੰਦਾਂ ਲਈ ਵੱਡੀ ਮਾਤਰਾ ਵਿੱਚ ਖ਼ੂਨ ਇਕੱਠਾ ਕੀਤਾ ਗਿਆ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸੈਕਰਡ ਹਾਰਟ ਹਸਪਤਾਲ ਜਲੰਧਰ ਬਲੱਡ ਕੈਂਸਰ ਸੈਂਟਰ ਦੀ ਟੀਮ ਤੇ ਲਾਲਾ ਲਾਜਪਤ ਰਾਏ ਹਸਪਤਾਲ ਰੇਲ ਕੋਚ ਫ਼ੈਕਟਰੀ ਦੀ ਚੀਫ਼ ਮੈਡੀਕਲ ਅਫ਼ਸਰ ਲੱਥਾ ਐੱਨ. ਰਾਮਾਲਿੰਗਮ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਵਿਸ਼ੇਸ਼ ਸੁਨੇਹਾ ਸੰਸਥਾ ਦੇ ਆਗੂਆਂ ਵੱਲੋਂ ਸਮੂਹ ਸੰਗਤਾਂ ਤੇ ਦੇਸ਼ ਵਾਸੀਆਂ ਨੂੰ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਤੇ ਅਧਿਆਪਕ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਸਮਾਜ ਨੂੰ ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਤੇ ਅਧਿਆਪਕਾਂ ਦਾ ਸਤਿਕਾਰ ਕਰਦੇ ਹੋਏ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਹਰਪਾਲ ਸਿੰਘ, ਜੀਤ ਸਿੰਘ, ਟੇਕ ਚੰਦ, ਕਮਲ ਜੀ, ਸ਼੍ਰੇਸ਼ਠ ਅਰੋੜਾ, ਹੰਸ ਰਾਜ, ਕਮਲਪ੍ਰੀਤ ਸਿੰਘ, ਕੁਲਦੀਪ ਸਿੰਘ, ਵਰਿੰਦਰ ਕੁਮਾਰ, ਹਰਵਿੰਦਰ ਖਹਿਰਾ, ਗੁਰਦੀਪ ਸਿੰਘ, ਰਣਜੀਤ ਸਿੰਘ, ਵੇਦ ਪ੍ਰਕਾਸ਼ ਵੀ ਹਾਜ਼ਰ ਸਨ।