ਕਪੂਰਥਲਾ ’ਚ ਮਿਲ ਰਿਹੈ ਲੋਕਾਂ ਦਾ ਵੱਡਾ ਸਹਿਯੋਗ : ਪੱਡਾ ਕਪੂਰਥਲਾ ਵਿੱਚ ਮਿਲ ਰਿਹਾ ਹੈ ਲੋਕਾਂ ਦਾ ਵੱਡਾ ਸਹਿਯੋਗ : ਪੱਡਾ
Publish Date: Fri, 31 Jul 2026 09:45 PM (IST)
Updated Date: Fri, 31 Jul 2026 09:46 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ, ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਣ ਤੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡ ਤੇ ਸ਼ਹਿਰ ਦੇ ਵਾਰਡਾਂ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਵੱਡੇ ਹੁੰਗਾਰੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਇਸ ਮੁਹਿੰਮ ਤਹਿਤ ਕਪੂਰਥਲਾ ਹਲਕੇ ਦੇ ਪਿੰਡ ਸ਼ੇਖੂਪੁਰ ਦੇ ਵਾਰਡ ਨੰਬਰ 33 ਵਿੱਚ ਸੁਖਵੰਤ ਸਿੰਘ ਪੱਡਾ ਵੱਲੋਂ ਲੋਕ ਪ੍ਰੋਗਰਾਮ ਕਰਵਾਈ ਗਈ। ਇਸ ’ਚ ਵੱਡੀ ਗਿਣਤੀ ਵਿੱਚ ਮਾਤਾਵਾਂ ਤੇ ਭੈਣਾਂ ਵੱਲੋਂ ਸਹਿਯੋਗ ਦਿੱਤਾ ਗਿਆ। ਇਸ ਦੌਰਾਨ ਲੋਕਾਂ ਵਲੋਂ ਸੁਖਵੰਤ ਸਿੰਘ ਪੱਡਾ ਨੂੰ ਫੁੱਲਾਂ ਦੇ ਹਾਰ ਪਾ ਕੇ ਜ਼ੋਰਦਾਰ ਤਰੀਕੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਡਾ ਨੇ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸੇਵਾਵਾਂ ਨੂੰ ਸਿੱਧਾ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ ਤਾਂ ਜੋ ਆਮ ਜਨਤਾ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਦੇਰੀ ਨੂੰ ਖ਼ਤਮ ਕਰਨਾ ਅਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੇ ਕੰਮ ਕਰਨਾ ਆਪ ਸਰਕਾਰ ਦੀ ਤਰਜ਼ੀਹ ਹੈ। ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸਰਕਾਰ ਨੇ ਸਿਹਤ,ਸਿੱਖਿਆ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ 49,000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਭਰ ਵਿੱਚ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਆਮ ਲੋਕਾਂ ਦੀ ਜੇਬ ਵਿੱਚੋਂ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਪ੍ਰਜਾਪਤ ਸਮਾਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ, ਕੰਬੋਜ ਵੈੱਲਫੇਅਰ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਕਾਂਜਲੀ, ਅਜੀਤ ਸਿੰਘ, ਹਰਭਜਨ ਸਿੰਘ, ਭੁਪਿੰਦਰ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ ਬਿੱਟੂ, ਗੁਰਮੀਤ ਸਿੰਘ ਬਿੱਲਾ, ਬਲਵਿੰਦਰ ਸਿੰਘ ਕਾਲਾ, ਪ੍ਰੀਤਮ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ, ਸਮੀਰ ਖਾਨ, ਰਾਜਵਿੰਦਰ ਸਿੰਘ ਰਾਜੂ, ਸਤਿੰਦਰ ਸਿੰਘ ਸਾਬੀ, ਧਰਮਿੰਦਰ ਸਿੰਘ, ਹਰਦੇਵ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਬਿਕਰਮ ਸਿੰਘ, ਹਰਭਜਨ ਸਿੰਘ, ਸੁਖਪਾਲ ਸ਼ਰਮਾ, ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।