ਮਿਆਣੀ ਬਹਾਦਰ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਹੋਇਆ ਮੁੜ ਗਠਨ
ਮਿਆਣੀ ਬਹਾਦਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕਾਈ ਦਾ ਦੁਬਾਰਾ ਗਠਨ।
Publish Date: Tue, 03 Mar 2026 07:06 PM (IST)
Updated Date: Tue, 03 Mar 2026 07:08 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਪੂਰਥਲਾ ਦੇ ਜ਼ੋਨ ਸੁਲਤਾਨਪੁਰ ਅਧੀਨ ਪੈਂਦੀ ਇਕਾਈ ਮਿਆਣੀ ਬਹਾਦਰ ਦਾ ਮੁੜ ਗਠਨ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਸ਼ੇਰ ਸਿੰਘ ਮਹੀਂਵਾਲ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਹੋਈ ਚੋਣ ਪ੍ਰਕਿਰਿਆ ਦੌਰਾਨ ਮੇਜਰ ਸਿੰਘ ਨੂੰ ਪ੍ਰਧਾਨ, ਦਰਬਾਰਾ ਸਿੰਘ ਨੂੰ ਸਕੱਤਰ ਤੇ ਹਰਜਿੰਦਰ ਸਿੰਘ ਮਿੰਟੂ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਹਰਚਰਨ ਸਿੰਘ, ਗੁਲਜਾਰ ਸਿੰਘ, ਨਰਿੰਦਰਪਾਲ ਸਿੰਘ, ਪਲਵਿੰਦਰ ਸਿੰਘ, ਜਗਜੀਤ ਸਿੰਘ, ਲਖਵਿੰਦਰ ਸਿੰਘ ਤੇ ਇੰਦਰਜੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ੋਨ ਖਜ਼ਾਨਚੀ ਮਲਕੀਤ ਸਿੰਘ ਫੱਤੋਵਾਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਆਗੂਆਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਮੇਟੀ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ।