ਹੈਬਤਪੁਰ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਹੋਇਆ ਮੁੜ ਗਠਨ
ਪਿੰਡ ਹੈਬਤਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਦਾ ਮੁੜ ਗਠਨ
Publish Date: Mon, 02 Mar 2026 07:36 PM (IST)
Updated Date: Mon, 02 Mar 2026 07:37 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਸੁਲਤਾਨਪੁਰ ਲੋਧੀ ਦੇ ਪਿੰਡ ਹੈਬਤਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਵਿਧਾਨ ਅਨੁਸਾਰ ਇਕਾਈ ਦਾ ਮੁੜ ਗਠਨ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾ. ਮਲਕੀਤ ਸਿੰਘ ਫੱਤੂਵਾਲ ਤੇ ਜ਼ੋਨ ਸ਼ਹੀਦ ਊਧਮ ਸਿੰਘ ਦੇ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਕਾਲੇਵਾਲ ਵੀ ਹਾਜ਼ਰ ਰਹੇ। ਬੈਠਕ ਦੌਰਾਨ ਸਹਿਮਤੀ ਨਾਲ ਨਵੀਂ ਇਕਾਈ ਦੀ ਚੋਣ ਕੀਤੀ ਗਈ। ਨਵੀਂ ਕਮੇਟੀ ਵਿਚ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ, ਗੁਰਪ੍ਰੀਤ ਸਿੰਘ ਨੰਢਾ ਨੂੰ ਮੀਤ ਪ੍ਰਧਾਨ, ਸੰਦੀਪਪਾਲ ਸਿੰਘ ਨੂੰ ਸਕੱਤਰ, ਜਗਜੀਤ ਸਿੰਘ ਨੂੰ ਖਜ਼ਾਨਚੀ ਤੇ ਕਮਲਜੀਤ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਲਖਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਨਿਰਮਲ ਸਿੰਘ ਨੂੰ ਵਿਸ਼ੇਸ਼ ਸਲਾਹਕਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸੁਖਦੇਵ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਗੁਰਜੰਟ ਸਿੰਘ, ਕੁਲਦੀਪ ਸਿੰਘ, ਤਰਲੋਕ ਸਿੰਘ, ਜੋਗਿੰਦਰ ਸਿੰਘ, ਮੁਖਤਿਆਰ ਸਿੰਘ, ਮਲਕੀਤ ਸਿੰਘ ਤੇ ਮਲਕੀਤ ਸਿੰਘ ਨੰਢਾ ਸਮੇਤ ਹੋਰ ਕਈ ਮੈਂਬਰ ਹਾਜ਼ਰ ਸਨ। ਬੈਠਕ ਦੌਰਾਨ ਆਗੂਆਂ ਨੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ।