ਖੇਤਰੀ ਕਾਨੁੰਗੋ ਪਰਮਜੀਤ ਰਾਮ ਨੂੰ ਗਣਤੰਤਰ ਦਿਵਸ ’ਤੇ ਕੀਤਾ ਸਨਮਾਨਿਤ
ਖੇਤਰੀ ਕਾਨੁੰਗੋ ਪਰਮਜੀਤ ਰਾਮ ਨੂੰ ਵਧੀਆ ਸੇਵਾਵਾਂ ਲਈ ਗਣਤੰਤਰ ਦਿਵਸ ਮੌਕੇ ਕੀਤਾ ਸਨਮਾਨਿਤ
Publish Date: Thu, 29 Jan 2026 06:40 PM (IST)
Updated Date: Thu, 29 Jan 2026 06:43 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਵਿਖੇ ਆਯੋਜਿਤ ਗਣਤੰਤਰ ਦਿਵਸ ਦੇ ਸਰਕਾਰੀ ਸਮਾਗਮ ਦੌਰਾਨ ਮਾਲ ਵਿਭਾਗ ‘ਚ ਤਾਇਨਾਤ ਖੇਤਰੀ ਕਾਨੁੰਗੋ ਪਰਮਜੀਤ ਰਾਮ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਖੇਤਰੀ ਕਾਨੁੰਗੋ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਏਡੀਸੀ-ਕਮ-ਨਗਰ ਨਿਗਮ ਕਮਿਸ਼ਨਰ ਸ਼ਿਖਾ ਭਗਤ, ਐੱਸਡੀਐੱਮ ਜਸ਼ਨਜੀਤ ਸਿੰਘ, ਐੱਸਪੀ ਮਾਧਵੀ ਸ਼ਰਮਾ, ਆਮ ਆਦਮੀ ਪਾਰਟੀ ਫਗਵਾੜਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ ਮਾਨ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ, ਤਹਿਸੀਲਦਾਰ ਜਸਵਿੰਦਰ ਸਿੰਘ ਤੋਂ ਇਲਾਵਾ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਪ੍ਰਧਾਨ ਨਰਿੰਦਰ ਸਿੰਘ ਸਰਪੰਚ ਮਾਧੋਪੁਰ ਨੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਖੇਤਰੀ ਕਾਨੁੰਗੋ ਪਰਮਜੀਤ ਰਾਮ ਨੇ ਇਸ ਸਨਮਾਨ ਲਈ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲਾਂ ਉਹ ਬਤੌਰ ਹਲਕਾ ਪਟਵਾਰੀ ਸੇਵਾਵਾਂ ਨਿਭਾ ਰਹੇ ਸਨ ਤੇ ਹੁਣ ਮਾਲ ਵਿਭਾਗ ਫਗਵਾੜਾ ਵਿਚ ਬਤੌਰ ਖੇਤਰੀ ਕਾਨੁੰਗੋ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਮਿਲੇ ਸਨਮਾਨ ਹੋਰ ਵੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ।