ਪ੍ਰਕਾਸ਼ ਪੁਰਬ ਮੌਕੇ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿੱਚ ਧਾਰਮਿਕ ਸਮਾਗਮ
Publish Date: Mon, 23 Nov 2026 08:46 PM (IST)
Updated Date: Mon, 23 Nov 2026 08:49 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਗਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਿੰਸੀਪਲ ਮਨਜੀਤ ਸਿੰਘ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ 23 ਨਵੰਬਰ ਦਿਨ ਸੋਮਵਾਰ ਨੂੰ ਸਕੂਲ ਵਿਖੇ ਬੜੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧੰਤ ਕੁਇਜ਼ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਮਨਜੀਤ ਸਿੰਘ ਵੱਲੋਂ ਜੇਤੂ ਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਸੰਦੇਸ਼ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਨੂੰ ਅਮਲੀ ਰੂਪ ਦਿੰਦਿਆਂ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਹੜੇ ਤੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਫੁੱਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਇਸ ਮੌਕੇ ਲੈਕਚਰਾਰ ਇੰਦਰਜੀਤ ਸਿੰਘ, ਰਾਜੇਸ਼ ਜੌਲੀ, ਹਰਮੀਤ ਕੌਰ, ਸੰਦੀਪ ਕੌਰ, ਤਜਿੰਦਰ ਕੌਰ, ਪ੍ਰਭਜੋਤ ਸਿੰਘ, ਅਰਵਿੰਦਰਪਾਲ ਸਿੰਘ, ਬਲਜੀਤ ਸਿੰਘ, ਗੁਰਮਿੰਦਰ ਪਾਲ ਸਿੰਘ, ਸਿਲਕੀਪ੍ਰੀਤ ਕੌਰ, ਅਮਨਪ੍ਰੀਤ ਕੌਰ, ਨਿਸ਼ਚਲਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।