ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਸ਼੍ਰੀ ਗੁਰੂ ਵਾਲਮੀਕ ਸਭਾ ਵੱਲੋਂ ਧਾਰਮਿਕ ਸਮਾਗਮ ਆਯੋਜਿਤ
Publish Date: Mon, 26 Oct 2026 09:19 PM (IST)
Updated Date: Mon, 26 Oct 2026 09:22 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੀ ਗੁਰੂ ਵਾਲਮੀਕ ਸਭਾ (ਰਜਿ.) ਸ਼ਿਖੰਡੀ ਮੰਦਰ ਮੁਹੱਲਾ ਸ਼ਹਿਰੀਆਂ ਕਪੂਰਥਲਾ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੇ ਸਬੰਧ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਝੰਡੇ ਦੀ ਰਸਮ ਅਦਾ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹਵਨ ਯੱਗ ਕਰਵਾਇਆ ਗਿਆ। ਇਹ ਸਮਾਗਮ ਸਭਾ ਦੇ ਪ੍ਰਧਾਨ ਓਮ ਪ੍ਰਕਾਸ਼ ਅਟਵਾਲ ਦੀ ਅਗਵਾਈ ਹੇਠ ਸੰਪੰਨ ਹੋਇਆ। ਇਸ ਮੌਕੇ ਭਜਨ ਮੰਡਲੀ ਵੱਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਭਜਨਾਂ ਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਉਪਰੰਤ ਹਾਜ਼ਰ ਸੰਗਤਾਂ ਲਈ ਵਿਸ਼ਾਲ ਲੰਗਰ ਵੀ ਵਰਤਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਓਮ ਪ੍ਰਕਾਸ਼ ਅਟਵਾਲ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਭਾਰਤੀ ਸੰਸਕ੍ਰਿਤੀ ਦੇ ਮਹਾਨ ਰਿਸ਼ੀ ਆਦਿ ਕਵੀ ਤੇ ਪਵਿੱਤਰ ਗ੍ਰੰਥ ਰਾਮਾਇਣ ਦੇ ਰਚਨਹਾਰ ਸਨ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾਦਾਇਕ ਹੈ, ਜੋ ਇਹ ਸੰਦੇਸ਼ ਦਿੰਦਾ ਹੈ ਕਿ ਸੱਚੀ ਲਗਨ, ਸਾਧਨਾ ਤੇ ਚੰਗੇ ਕਰਮਾਂ ਰਾਹੀਂ ਮਨੁੱਖ ਆਪਣੇ ਜੀਵਨ ਨੂੰ ਬਦਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਸਮਾਜ ਨੂੰ ਸੱਚ, ਨੈਤਿਕਤਾ, ਸਿੱਖਿਆ, ਸਮਾਨਤਾ ਤੇ ਮਨੁੱਖੀ ਭਾਈਚਾਰੇ ਦਾ ਰਾਹ ਦਿਖਾਇਆ, ਜਿਸ ਨੂੰ ਅਪਣਾ ਕੇ ਇੱਕ ਸੁਚੱਜੇ ਤੇ ਸਦਭਾਵਨਾ ਭਰਪੂਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸੰਗਤਾਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਤੇ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਰੋਸ਼ਨ ਲਾਲ ਸਭਰਵਾਲ, ਅਸ਼ੋਕ ਕੁਮਾਰ ਸਹੋਤਾ, ਅਰੁਣ ਕੁਮਾਰ ਐਡਵੋਕੇਟ, ਅਨਮੋਲ ਸਹੋਤਾ, ਹੈਪੀ ਗਿੱਲ, ਪਰਮਜੀਤ ਗਿੱਲ (ਈਟੀਓ), ਡਾ. ਰਾਜੇਸ਼ ਕੁਮਾਰ, ਦਰਸ਼ਨ ਕੁਮਾਰ, ਰਵੀ ਸਭਰਵਾਲ, ਮਨੋਜ ਕੁਮਾਰ ਨਾਹਰ, ਅਸ਼ੋਨ ਨੰਬਰਦਾਰ, ਸ਼ਾਰਪ ਸਭਰਵਾਲ, ਰਾਜੇਸ਼, ਬੀਬੀ ਕੈਲਾਸ਼ੋ, ਬੀਬੀ ਬਿਮਲਾ, ਬਬਲੀ, ਨਿਰਮਲਾ, ਅਰੁਣਾ, ਆਸ਼ਾ, ਅਮਰਜੀਤ, ਓਮਾ ਅਟਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।