ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
Publish Date: Fri, 06 Feb 2026 10:20 PM (IST)
Updated Date: Fri, 06 Feb 2026 10:23 PM (IST)

ਵਿਦਿਆਰਥੀਆਂ ਨੇ ਦਿਖਾਇਆ ਭਾਰੀ ਉਤਸ਼ਾਹ ਕੁਲਬੀਰ ਸਿੰਘ ਮਿੰਟ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੱਚਿਆਂ ਨੂੰ ਧਾਰਮਿਕ ਸਾਹਿਤ ਨਾਲ ਜੋੜਨ ਲਈ ਇਲਾਕ਼ੇ ਦੀ ਸਿਰਮੌਰ ਵਿੱਦਿਅਕ ਸੰਸਥਾ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਸਿੱਖ਼ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਦਵਿੰਦਰ ਕੌਰ ਖ਼ਾਲਸਾ ਦੀ ਅਗਵਾਈ ਹੇਠ ਸਕੂਲ ਦੇ 35 ਵਿਦਿਆਰਥੀਆਂ ਨੇ ਉੱਚ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਤੇ ਅਧਿਆਪਕਾਂ ਦਾ ਨਾਂ ਰੋਸ਼ਨ ਕੀਤਾ। ਆਪਣੀ ਰੋਜ਼ਾਨਾ ਦੀ ਪੜ੍ਹਾਈ ਦੇ ਨਾਲ ਹੀ ਧਾਰਮਿਕ ਪ੍ਰੀਖਿਆ ਲਈ ਸਮਾਂ ਕੱਢ ਕੇ ਤੀਸਰੀ ਤੋਂ 12ਵੀਂ ਕਲਾਸ ਦੇ ਵਿਦਿਆਰਥੀ ਪੇਪਰ ਵਿਚ ਹਾਜ਼ਰ ਹੋਏੇ, ਜਿਨ੍ਹਾਂ ਵਿਚੋਂ ਪਹਿਲੇ ਗਰੁੱਪ ਵਿਚ ਜਸਮੀਤ ਕੌਰ ਚੌਥੀ ਜਮਾਤ ਤੇ ਤੀਸਰੇ ਗਰੁੱਪ ਵਿਚੋਂ ਸ਼ਹਿਬਾਜ਼ ਸਿੰਘ ਬਾਰ੍ਹਵੀਂ ਜਮਾਤ ਮੈਰਿਟ ਵਿਚ ਰਹੇ। ਬਾਕੀ ਵਿਦਿਆਰਥੀਆਂ ਨੇ ਪ੍ਰੀਖਿਆ ਵਿਚੋਂ ਏ, ਬੀ ਤੇ ਸੀ ਗ੍ਰੇਡ ਵਿਚ ਪਾਸ ਹੋ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਚੇਅਰਮੈਨ ਸਵਰਨ ਸਿੰਘ ਖਾਲਸਾ ਤੇ ਰਾਜਵਿੰਦਰ ਕੌਰ ਡਾਇਰੈਕਟਰ ਐਜੂਕੇਸ਼ਨ ਸੀਆਈਐੱਸ ਨੇ ਵਿਦਿਆਰਥੀਆਂ ਤੇ ਵਿਸ਼ਾ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਅਸੀਸ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸਮਾਂ ਕੱਢ ਕੇ ਗੁਰੂ ਸਹਿਬਾਨ ਦੇ ਇਤਿਹਾਸ ਨੂੰ ਪੜ੍ਹਨਾ ਚਾਹੀਦਾ ਹੈ, ਤਾਂ ਜੋ ਬੱਚਿਆਂ ਨੂੰ ਸਿੱਖ਼ ਇਤਿਹਾਸ ਦੀ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਨੇ ਗੁਰੂ ਸਹਿਬਾਨ ਦੇ ਇਤਿਹਾਸ ਪੜ੍ਹਨ ਵਾਲੇ ਤੇ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਸਫ਼ਲਤਾ ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਤੇ ਰਜਵੰਤ ਕੌਰ ਡਾਇਰੈਕਟਰ ਐਜੂਕੇਸ਼ਨ ਤੇ ਧਾਰਮਿਕ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਰਵਿੰਦਰ ਕੌਰ, ਹਰਜੋਤ ਕੌਰ, ਅਮਰਜੀਤ ਕੌਰ ਵੀ ਹਾਜ਼ਰ ਸਨ।