ਬ੍ਰਿਟਿਸ਼ ਵਿਕਟੋਰੀਆ ਸਕੂਲ ’ਚ ਧਾਰਮਿਕ ਪ੍ਰੀਖਿਆ ਕਰਵਾਈ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿੱਚ ਧਾਰਮਿਕ ਪ੍ਰੀਖਿਆ ਦਾ ਆਯੋਜਨ
Publish Date: Sat, 31 Oct 2026 07:04 PM (IST)
Updated Date: Sat, 31 Oct 2026 07:05 PM (IST)
--250 ਤੋਂ ਵੱਧ ਵਿਦਿਆਰਥੀਆਂ ਨੇ 4 ਵੱਖ-ਵੱਖ ਵਰਗਾਂ ਵਿੱਚ ਦਿੱਤੀ ਧਾਰਮਿਕ ਪ੍ਰੀਖਿਆ ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਧਾਰਮਿਕ ਸਿੱਖਿਆ ਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਦੇਸ਼ ਨਾਲ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਹ ਪ੍ਰੀਖਿਆ ਧਾਰਮਿਕ ਪ੍ਰੀਖਿਆ ਸਿੱਖ ਮਿਸ਼ਨਰੀ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਤੇ ਉਨ੍ਹਾਂ ਦੀ ਸਮਰਪਿਤ ਟੀਮ ਦੇ ਮਾਰਗਦਰਸ਼ਨ ਹੇਠ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਸਕੂਲ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਮਰ ਤੇ ਵਿਦਿਅਕ ਪੱਧਰ ਦੇ ਅਨੁਸਾਰ ਚਾਰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਸਰਦਾਰ ਸ਼ਿੰਦਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਤੇ ਪ੍ਰਿੰਸੀਪਲ ਸੁਨੀਤਾ ਸਬਰਵਾਲ ਨੇ ਧਾਰਮਿਕ ਪ੍ਰੀਖਿਆ ਦੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਤੇ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਧਾਰਮਿਕ ਤੇ ਨੈਤਿਕ ਸਿੱਖਿਆ ਬੱਚਿਆਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ, ਨਿਮਰਤਾ, ਸਹਿਣਸ਼ੀਲਤਾ, ਸੇਵਾ ਭਾਵਨਾ ਤੇ ਮਨੁੱਖਤਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਅਜਿਹੀਆਂ ਪ੍ਰੀਖਿਆਵਾਂ ਉਨ੍ਹਾਂ ਨੂੰ ਆਪਣੇ ਧਰਮ, ਸੱਭਿਆਚਾਰ, ਇਤਿਹਾਸ ਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ ਗਿਆ।