ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Sat, 31 Jan 2026 07:28 PM (IST)
Updated Date: Sat, 31 Jan 2026 07:31 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਸ੍ਰੀ ਗੁਰੂ ਰਵਿਦਾਸ ਭਵਨ ਕਪੂਰਥਲਾ ਮੁੱਹਲਾ ਜੱਟਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੁਖਮਿੰਦਰ ਸਿੰਘ ਥਿੰਦ (ਪੰਜਾਬ ਪ੍ਰਭਾਰੀ) ਸਮਾਜ ਸੇਵਾ ਹੈਲਪ ਲਾਈਨ ਐਟੀ ਕਰੱਪਸ਼ਨ ਪਰਿਵਾਰ ਸਮੇਤ ਸਮਾਗਮ ਵਿਚ ਸ਼ਾਮਲ ਹੋਏ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਮੱਥਾ ਟੇਕਿਆ। ਇਸ ਮੌਕੇ ਸੁਖਮਿੰਦਰ ਸਿੰਘ ਥਿੰਦ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਾਤ-ਪਾਤ ਦੇ ਕੋਹੜ ਤੋਂ ਬਾਹਰ ਨਿਕਲ ਕੇ ਹਰ ਸਮਾਜ ਤੇ ਧਰਮ ਦੇ ਗੁਰੂ ਸਾਹਿਬਾਨ ਜੀ ਦੇ ਮਹਾਨ ਪ੍ਰਕਾਸ਼ ਦਿਹਾੜੇ ਰਲਮਿਲ ਕੇ ਤੇ ਸ਼ਰਧਾ ਭਾਵਨਾ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਅੱਜ ਸਾਡਾ ਸਮਾਜ ਆਜ਼ਾਦੀ ਤੇ ਖੁਸ਼ਿਆਂ ਨਾਲ ਸਮਾਜ ਵਿਚ ਰਿਹ ਰਿਹਾ ਹੈ ਤਾਂ ਇਹ ਸ੍ਰੀ ਗੁਰੂ ਰਵਿਦਾਸ ਜੀ ਦੀ ਹੀ ਦੇਣ ਹੈ। ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾ ਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹਿਦਾ ਹੈ ਤੇ ਨਾਮ ਜੱਪ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਸੁਖਮਿੰਦਰ ਸਿੰਘ ਥਿੰਦ ਪੰਜਾਬ ਇੰਚਾਰਜ, ਬਲਵਿੰਦਰ ਸਿੰਘ ਚੇਅਰਮੈਨ, ਬਲਜੀਤ ਸਿੰਘ ਭੰਮਰਾ ਜ਼ਿਲਾ ਪ੍ਰਧਾਨ, ਗੌਰਵ ਕੰਡਾ, ਅਮਰਜੀਤ ਸਿੰਘ ਥਿੰਦ, ਸ੍ਰੀ ਮੁਲਖਰਾਜ, ਪਰਦੀਪ ਸਿੰਘ ਹੀਰ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਸਾਬਕਾ ਕੌਂਸਲਰ ਹਰਜੀਤ ਕੌਰ, ਸੁਮਨ, ਸੁਖਵਿੰਦਰ ਕੌਰ, ਸੁਰਜੀਤ ਕੌਰ ਤੇ ਹੋਰ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਵਾਈ।