- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਬੇਗੋਵਾਲ ਵਿਖੇ ਕਰਵਾਇਆ ਧਾਰਮਿਕ ਸਮਾਗਮ

ਮੁੱਖ ਸੇਵਾਦਾਰ ਕਸ਼ਮੀਰ ਸਿੰਘ ਸ਼ਾਹੀ ਨੇ ਆਈਆਂ ਸੰਗਤਾਂ, ਸ਼ਖਸੀਅਤਾਂ ਸਮੇਤ ਰਾਗੀ ਜਥਿਆਂ ਦਾ ਕੀਤਾ ਸਨਮਾਨ
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ
ਬੇਗੋਵਾਲ : ਮਨੁੱਖਤਾ ਦੀ ਸੇਵਾ ਦੇ ਕੇਂਦਰ ਵਜੋਂ ਜਾਣੇ ਜਾਂਦੇ ਬੇਗੋਵਾਲ ਵਿਖੇ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਦੇ ਸਥਾਪਨਾ ਦਿਵਸ ਮੌਕੇ ਛੋਟੇ ਸਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਸਦਕਾ ਸ੍ਰੀ ਅਖੰਡਪਾਠ ਸਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਮੁੱਖ ਸੇਵਾਦਾਰ ਕਸ਼ਮੀਰ ਸਿੰਘ ਸ਼ਾਹੀ ਯੂਐੱਸਏ ਦੀ ਅਗਵਾਈ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਸੇਵਾਦਾਰ ਸੰਸਥਾਵਾਂ ਦੇ ਮੈਂਬਰਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕਰਦਿਆਂ ਇਸ ਸੇਵਾ ਦੇ ਕੇਂਦਰ ਬਾਰੇ ਚਾਨਣਾ ਪਾਇਆ। ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ, ਸੁਆਮੀ ਸਚਦੇਵਾ ਨੰਦ ਜੀ ਆਲਮਗੀਰ ਲੁਧਿਆਣਾ, ਭਾਈ ਮੰਗਲ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਗਰਨਾ ਸਾਹਿਬ, ਰਾਗੀ ਰੂਪਵੰਤ ਸਿੰਘ, ਭਾਈ ਪ੍ਰਭਜੋਤ ਸਿੰਘ ਟਾਹਲੀ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਿਹਾਲ ਕਰਦਿਆਂ ਸਿੱਖ ਕੌਮ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਤੇ ਗੁਰਬਾਣੀ ਪਾਠ ਨਾਲ ਹੋਈ, ਜਿਸ ਨਾਲ ਸਾਰਾ ਮਾਹੌਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਰਾਗੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਾਮ ਸਿਮਰਨ ਨਾਲ ਜੋੜਿਆ ਗਿਆ। ਇਸ ਤੋਂ ਬਾਅਦ ਕਥਾਵਾਚਕਾਂ ਨੇ ਮਨੁੱਖਤਾ ਦੀ ਸੇਵਾ, ਅਨਾਥ ਬੱਚਿਆਂ ਦੀ ਸੰਭਾਲ ਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਪ੍ਰੇਰਕ ਵਿਚਾਰ ਸਾਂਝੇ ਕੀਤੇ। ਬਾਬਾ ਮੋਤੀ ਰਾਮ ਮਹਿਰਾ ਜੀ ਅਨਾਥ ਆਸ਼ਰਮ ਦੇ ਮੁੱਖ ਸੇਵਾਦਾਰ ਕ•ਸ਼ਮੀਰ ਸਿੰਘ ਸ਼ਾਹੀ ਤੇ ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ਬੇਗੋਵਾਲ ਕਈ ਸਾਲਾਂ ਤੋਂ ਲੋੜਵੰਦ ਤੇ ਅਨਾਥ ਬੱਚਿਆਂ ਦੀ ਸਿੱਖਿਆ, ਰਹਿਣ-ਸਹਿਣ ਤੇ ਸੰਸਕਾਰਾਂ ਦੀ ਸੰਭਾਲ ਲਈ ਸੇਵਾ ਨਿਭਾ ਰਿਹਾ ਹੈ। ਉਨ੍ਹਾਂ ਸਮਾਜ ਦੇ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਵਿੱਤਰ ਸੇਵਾ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਸਮਾਗਮ ਦੇ ਅੰਤ ਵਿਚ ਸੰਗਤ ਲਈ ਲੰਗਰ ਦਾ ਵਿਸ਼ਾਲ ਪ੍ਰਬੰਧ ਕੀਤਾ ਗਿਆ। ਸਮੂਹ ਹਾਜ਼ਰ ਸੰਗਤ ਨੇ ਅਰਦਾਸ ਕਰਕੇ ਬੱਚਿਆਂ ਤੇ ਬੇਸਹਾਰਾ ਮੰਦਬੁੱਧੀ ਲੋਕਾਂ ਦੀ ਚੰਗੀ ਸਿਹਤ ਤੇ ਚਮਕਦਾਰ ਭਵਿੱਖ ਲਈ ਦੁਆ ਮੰਗੀ। ਇਸ ਮੌਕੇ ਇਨ੍ਹਾਂ ਸਮਾਗਮਾਂ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਮਨੁੱਖਤਾ ਦੀ ਸੇਵਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਸ਼ਾਹੀ ਨੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ ਯੋਗਦਾਨ ਪਾਉਣ ਤੇ ਸੇਵਾ ਦੇ ਕਾਰਜਾਂ ਵਿਚ ਹਿੱਸਾ ਪਾਉਣ ਵਾਲਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਗੁਰਚੇਤਨ ਸਿੰਘ, ਸਰਬਜੀਤ ਸਿੰਘ ਸਦਿਉੜਾ, ਬਲਜੀਤ ਕੌਰ, ਗੁਰਪ੍ਰੀਤ ਕੌਰ ਜਸਵੀਰ ਕੌਰ, ਬਲਕਾਰ ਸਿੰਘ, ਸਤਵਿੰਦਰ ਸਿੰਘ, ਕੁਲਬੀਰ ਸਿੰਘ ਪ੍ਰਧਾਨ ਭਗਵੰਤ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ, ਵਰਿੰਦਰ ਸਿੰਘ, ਕੈਪਟਨ ਮੁਖਤਿਆਰ ਸਿੰਘ, ਕੈਪਟਨ ਜੋਗਿੰਦਰ ਸਿੰਘ, ਜਸਵੰਤ ਸਿੰਘ, ਪਾਲ ਸਿੰਘ ਯੂਐੱਸਏ, ਗੁਰਪ੍ਰੀਤ ਸਿੰਘ ਬੱਲਾ, ਸੁਖਜਿੰਦਰ ਸਿੰਘ ਨੰਗਲ ਲੁਬਾਣਾ, ਜਾਰਜ ਸ਼ੁਭ ਕਮਲ, ਡਾ. ਸ਼ੁਭ ਸ਼ਰਮਾ ਤੇ ਹੋਰ ਕਈ ਹਾਜ਼ਰ ਸਨ।