ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Thu, 19 Mar 2026 10:42 PM (IST)
Updated Date: Thu, 19 Mar 2026 10:46 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰਦੁਆਰਾ ਬਾਬਾ ਦਰਬਾਰਾ ਸਿੰਘ ਸਮਾਧ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਜਿਸ ਵਿੱਚ ਕੀਰਤਨੀ ਜਥਿਆਂ ਤੇ ਢਾਡੀ ਜਥਿਆਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਗਿਆਨੀ ਰਣਜੀਤ ਸਿੰਘ ਜੋਸਨ ਜੰਡਿਆਲੇ ਵਾਲਿਆਂ ਦੇ ਢਾਡੀ ਜਥੇ ਵੱਲੋਂ ਵਾਰਾਂ ਪੇਸ਼ ਕਰਦਿਆਂ ਗੁਰ ਇਤਿਹਾਸ ਦੀ ਸੰਗਤਾਂ ਨਾਲ ਸਾਂਝ ਪਾਈ ਗਈ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਵੱਖ-ਵੱਖ ਸ਼ਖਸ਼ੀਅਤਾਂ ਤੇ ਇੰਟਰਨੈਸ਼ਨਲ ਢਾਡੀ ਗਿਆਨੀ ਰਣਜੀਤ ਸਿੰਘ ਜੋਸਨ ਜੰਡਿਆਲੇ ਵਾਲਿਆਂ ਤੇ ਸਾਥੀ ਸਰੰਗੀ ਮਾਸਟਰ ਹਰਪਾਲ ਸਿੰਘ ਜੋਸਨ, ਢਾਡੀ ਪ੍ਰਭਦੀਪ ਸਿੰਘ ਸਾਦਕਪੁਰ, ਢਾਡੀ ਪ੍ਰਭਜੀਤ ਸਿੰਘ ਪ੍ਰਭ ਫੱਤੂਵਾਲ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਤੇ ਸੰਗਤਾਂ ਵੱਲੋਂ ਇਨ੍ਹਾਂ ਸਮਾਗਮਾਂ ਦੌਰਾਨ ਨਿਸ਼ਕਾਮ ਸੇਵਾ ਕਰਦਿਆਂ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।