ਨਵੇਂ ਸਾਲ ਦੀ ਆਮਦ ਮੌਕੇ ਧਾਰਮਿਕ ਸਮਾਗਮ ਕਰਵਾਇਆ
ਨਵੇਂ ਸਾਲ ਦੀ ਆਮਦ ਅਤੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ
Publish Date: Sat, 14 Mar 2026 07:27 PM (IST)
Updated Date: Sat, 14 Mar 2026 07:30 PM (IST)

---ਸ੍ਰੀ ਗੁਰੂ ਗ੍ਰੰਥ ਸਾਹਿਬ ਧੁਰ ਕੀ ਬਾਣੀ ਦਾ ਪ੍ਰਤੱਖ ਸਰੂਪ ਹਨ : ਭਾਈ ਸਤਨਾਮ ਸਿੰਘ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਾਨਕਸ਼ਾਹੀ ਸੰਮਤ 558 ਅਨੁਸਾਰ ਨਵੇਂ ਸਾਲ ਦੀ ਆਮਦ ਤੇ ਚੇਤ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਤੇ ਕਥਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਮੌਕੇ ਮਾਤਾ ਗੁਜਰ ਕੌਰ ਸੇਵਾ ਸੋਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਕਥਾਵਾਚਕ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਸਟੇਟ ਗੁਰਦੁਆਰਾ ਸਾਹਿਬ ਨੇ ਕਥਾ-ਵਿਚਾਰਾਂ ਦੁਆਰਾ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਧੁਰ ਕੀ ਬਾਣੀ ਦਾ ਪ੍ਰਤੱਖ ਸਰੂਪ ਹਨ। ਸਟੇਜੀ ਫ਼ਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਅੱਜ ਲੋਡ਼ ਹੈ ਗੁਰਮਤਿ ਵਿਚਾਰਧਾਰਾ ਨੂੰ ਗ੍ਰਹਿਣ ਕਰਨ ਦੀ। ਆਓ ਸਾਰੇ ਗੁਰਮਤਿ ਮਾਰਗ ਦੇ ਪਾਂਧੀ ਬਣੀਏ। ਸਮੂਹ ਪ੍ਰਬੰਧਕਾਂ ਨੇ ਹਜ਼ੂਰੀ ਰਾਗੀ ਤੇ ਕਥਾ ਵਾਚਕ ਭਾਈ ਸਤਨਾਮ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਤਰਵਿੰਦਰ ਮੋਹਨ ਸਿੰਘ ਭਾਟੀਆ, ਗੁਰਸ਼ਰਨ ਸਿੰਘ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਮਹਿੰਦਰਪਾਲ, ਹਰਭਜਨ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਭਗਵੰਤ ਸਿੰਘ ਚੀਮਾ, ਅਰਜਿੰਦਰ ਸਿੰਘ ਗਿੱਕੀ ਭਾਟੀਆ, ਜੋਗਿੰਦਰ ਸਿੰਘ, ਗੁਰਮੇਲ ਸਿੰਘ ਚੰਦੀ, ਸੁਖਦਰਸ਼ਨਪਾਲ ਸਿੰਘ, ਸੁਰਜੀਤਪਾਲ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ, ਮੰਗਲ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਐਡਵੋਕੇਟ ਅਮਰਪਾਲ ਸਿੰਘ ਵਾਲੀਆ ਸਮੇਤ ਸਮੂਹ ਸੰਗਤ ਹਾਜ਼ਰ ਸੀ।