ਜਾਰਜਪੁਰ ਵਿਖੇ ਧਾਰਮਿਕ ਸਮਾਗਮ ਅੱਜ
ਜਾਰਜਪੁਰ ਵਿਖੇ ਧਾਰਮਿਕ ਸਮਾਗਮ ਅੱਜ
Publish Date: Thu, 05 Feb 2026 10:24 PM (IST)
Updated Date: Thu, 05 Feb 2026 10:26 PM (IST)

38ਵਾਂ ਸਲਾਨਾ ਖੇਡ ਮੇਲਾ 7-8 ਨੂੰ : ਬਖਸ਼ੀ ਸਿੰਘ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ (ਰਜਿ.) ਵੱਲੋਂ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਾਰਜਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿਚ ਸਲਾਨਾ ਧਾਰਮਿਕ ਸਮਾਗਮ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਰਜਪੁਰ, ਲਾਲ ਸਿੰਘ, ਅਮਰਜੀਤ ਸਿੰਘ ਮੀਤ ਪ੍ਰਧਾਨ ਦੱਸਿਆ ਕਿ ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿਚ ਪਿੰਡ ਜਾਰਜਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਵਿਸ਼ਾਲ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸੇ ਤਰ੍ਹਾਂ ਸੰਤ ਬਾਬਾ ਨਿਹਾਲ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਦੇ ਪ੍ਰਧਾਨ ਹੈੱਡ ਮਾਸਟਰ ਬਖਸ਼ੀ ਸਿੰਘ, ਪਰਵਿੰਦਰ ਸਿੰਘ ਪੱਪਾ ਸਾਬਕਾ ਚੇਅਰਮੈਨ, ਹਰਭਜਨ ਸਿੰਘ ਕੈਸ਼ੀਅਰ, ਸਾਬਕਾ ਇੰਸ. ਸਲਵਿੰਦਰ ਸਿੰਘ ਸੈਕਟਰੀ, ਪਰਮਿੰਦਰ ਸਿੰਘ ਖਾਲਸਾ, ਕਪਤਾਨ ਸਿੰਘ ਤੇ ਸਰਪੰਚ ਸਰਬਜੀਤ ਸਿੰਘ ਜਾਰਜਪੁਰ, ਹਰਬੰਸ ਸਿੰਘ ਸੂਬੇਦਾਰ, ਤਰਸੇਮ ਸਿੰਘ ਨੰਬਰਦਾਰ ਨੇ ਦੱਸਿਆ ਕਿ ਧਾਰਮਿਕ ਸਮਾਗਮ ਤੋਂ ਬਾਅਦ 7 ਤੇ 8 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਦੋ ਰੋਜ਼ਾ 38ਵਾਂ ਸਲਾਨਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਲਈ ਨਗਰ ਨਿਵਾਸੀਆਂ ਤੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਕਬੱਡੀ, ਵਾਲੀਬਾਲ ਤੇ ਫੁੱਟਬਾਲ ਦੇ ਰੋਚਕ ਮੁਕਾਬਲੇ ਹੋਣਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਲਾਨਾ ਖੇਡ ਮੇਲੇ ਵਿਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ ਤਾਂ ਜੋ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਹੋ ਸਕੇ।