ਹਰਵੰਤ ਸਿੰਘ ਸੱਚਦੇਵਾ, ਕਪੂਰਥਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸਮਾਗਮਾਂ ਤੇ ਬੱਚਿਆਂ ਦੀ ਧਾਰਮਿਕ ਪ੍ਰਰੀਖਿਆ ਦੌਰਾਨ ਪੂਰਨ ਸਹਿਯੋਗ ਦੇਣ, ਉਨ੍ਹਾਂ ਨੂੰ ਬਾਲ ਕੀਰਤਨ ਦਰਬਾਰ ਪ੍ਰਤੀ ਉਤਸ਼ਾਹਿਤ ਕਰਨ, ਅਤੇ ਧਾਰਮਿਕ ਕਾਰਜਾਂ ਲਈ ਸਿੱਖ ਜੀਵਨ-ਜਾਚ ਸੇਵਾ ਸੁਸਾਇਟੀ ਤੇ ਤ੍ਰੈਪ੍ਰਸਾਦਿ ਗੁਰਮਤਿ ਸੰਗੀਤ ਅਕੈਡਮੀ ਵੱਲੋਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ 'ਚ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਭਾ ਵੱਲੋਂ ਸਨਮਾਨ ਚਿੰਨ੍ਹ ਤੇ ਦੋਸ਼ਾਲਾ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਪ੍ਰਬੰਧਕਾਂ ਨੇ ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੂੰ ਵੀ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੀ ਆਰੰਭਤਾ ਕਰਦਿਆਂ ਪ੍ਰਸਿੱਧ ਕਥਾਵਾਚਕ ਅਤੇ ਮੁੱਖ ਸੇਵਾਦਾਰ ਗਿਆਨੀ ਹਰਪ੍ਰਰੀਤ ਸਿੰਘ ਐੱਮਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਸ਼ਤਾਬਦੀ ਸਮਾਰੋਹ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਧਾਰਮਿਕ ਸ਼ਖਸੀਅਤਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਗਿਆ ਸੀ, ਉਪਰੰਤ ਗੁਰਮਤਿ ਸਮਾਗਮਾਂ ਦੀ ਲੜੀ ਬੱਧਤਾ ਤਹਿਤ ਬੱਚਿਆਂ ਨੂੰ ਗੁਰਬਾਣੀ ਆਧਾਰਤ ਸਿਲੇਬਸ ਅਨੁਸਾਰ ਧਾਰਮਿਕ ਪ੍ਰਰੀਖਿਆ ਅਤੇ ਬੱਚਿਆਂ ਨੂੰ ਬਾਲ ਕੀਰਤਨ ਦਰਬਾਰ ਪ੍ਰਤੀ ਸੁਸਾਇਟੀ ਵੱਲੋਂ ਸਮਾਗਮ ਕਰਵਾਏ ਗਏ, ਜਿਹਨਾਂ ਵਿੱਚ ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਹਰ ਪੱਖੋਂ ਪੂਰਨ ਸਹਿਯੋਗ ਦਿੱਤਾ ਅਤੇ ਬੱਚਿਆਂ ਨੂੰ ਆਪਣੇ ਵਿਰਸੇ ਪ੍ਰਤੀ ਜਾਗਰੂਕ ਕਰ ਰਹੇ ਹਨ, ਉਹਨਾਂ ਨੂੰ ਉਹਨਾਂ ਦੀਆਂ ਸੇਵਾਵਾਂ ਬਦਲੇ ਸੁਨਮਾਨਿਤ ਕਰਦਿਆਂ ਸੁਸਾਇਟੀ ਮਾਣ ਮਹਿਸੂਸ ਕਰ ਰਹੀ ਹੈ।ਅੱਜ ਲੋੜ ਹੈ ਕਿ ਗੁਰਮਤਿ ਵਿਚਾਰਧਾਰਾ ਨੂੰ ਗ੍ਹਿਣ ਕਰੀਏ, ਅਨੁਭਵ ਵਿੱਚ ਲਿਆ ਕੇ ਆਪਣਾ ਜੀਵਨ ਇਸ ਅਨੁਸਾਰ ਢਾਲੀਏ ।ਸਮਾਗਮ ਦੇ ਅੰਤ ਵਿਚ ਹਾਜ਼ਰ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਸ਼ਖ਼ਸੀਅਤ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਮਨੁੱਖ ਦੇ ਜੀਵਨ ਦਾ ਕੇਂਦਰ ਬਿੰਦੂ ਹਨ ,ਜੋ ਅਧਿਆਤਮਿਕ ਤੇ ਸਮਾਜਿਕ ਭਲਾਈ ਦੇ ਨਾਲ ਨਾਲ ਵਿਸ਼ਵ ਭਾਈਚਾਰੇ, ਅਮਨ ਸ਼ਾਂਤੀ, ਸਾਂਝੀਵਾਲਤਾ ਤੇ ਸਹਿਨਸ਼ੀਲਤਾ ਦਾ ਉਪਦੇਸ਼ ਦਿੰਦੇ ਹਨ। ਸਾਨੂੰ ਸਾਰਿਆਂ ਨੂੰ ਆਪ ਅਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਲੜ ਲਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਸਾਡੇ ਬੱਚਿਆਂ ਵਿੱਚ ਧਾਰਮਿਕ ਗੁਣਾਂ ਦੀ ਪ੍ਰਵਿਰਤੀ ਦੀ ਮੌਜੂਦਗੀ ਹੋਣੀ ਅਜੋਕੇ ਸਮੇਂ ਦੀ ਲੋੜ ਹੈ । ਇਸ ਮੌਕੇ ਜਸਪਾਲ ਸਿੰਘ ਖੁਰਾਣਾ ,ਲਖਵੀਰ ਸਿੰਘ, ਉਂਕਾਰ ਸਿੰਘ, ਸੁਰਜੀਤ ਸਿੰਘ, ਸੁਰਿੰਦਰਪਾਲ ਸਿੰਘ ਬਿੱਟੂ, ਜਸਕਰਨ ਸਿੰਘ, ਭੁਪਿੰਦਰ ਸਿੰਘ, ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਹਾਜ਼ਰ ਸਨ।