ਮਾਤਾ ਗੁਰਮੀਤ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਮਾਤਾ ਗੁਰਮੀਤ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
Publish Date: Wed, 18 Nov 2026 07:54 PM (IST)
Updated Date: Wed, 18 Nov 2026 07:57 PM (IST)
ਲਖਵੀਰ ਲੱਖੀ/ਪਰਮਜੀਤ ਸਿੰਘ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ/ਡਡਵਿੰਡੀ : ਮਾਤਾ ਗੁਰਮੀਤ ਕੌਰ ਪਤਨੀ ਦਲਵਿੰਦਰ ਸਿੰਘ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਸਬੰਧੀ ਧਾਰਮਿਕ ਸਮਾਗਮ ਅੱਜ ਡੇਰਾ ਮੱਲ ਗੁਜਾਰ, ਪਿੰਡ ਗਾਜ਼ੀਪੁਰ, ਤਹਿਸੀਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਡੇਰਾ ਮੱਲ ਗੁਜਾਰ, ਪਿੰਡ ਗਾਜ਼ੀਪੁਰ ਦੇ ਬਾਬਾ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਕੀਰਤਨ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕੀਤਾ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ, ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਕਪੂਰਥਲਾ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਪਰਵਿੰਦਰ ਸਿੰਘ ਪੱਪਾ, ਰਵਿੰਦਰ ਰਵੀ ਸਾਬਕਾ ਪੀਏ, ਹਰਨੇਕ ਸਿੰਘ ਵਿਰਦੀ, ਰਮੇਸ਼ ਮੇਸ਼ੀ ਡਡਵਿੰਡੀ, ਜਗਪਾਲ ਸਿੰਘ ਚੀਮਾ, ਮੋਨੂੰ ਭੰਡਾਰੀ, ਅਮਰ ਸਿੰਘ ਮੰਡ, ਬਲਜਿੰਦਰ ਸਿੰਘ ਪੀਏ, ਬੀਬੀ ਗੁਰਪ੍ਰੀਤ ਕੌਰ ਰੂਹੀ ਐੱਸਜੀਪੀਸੀ ਮੈਂਬਰ, ਸੀਨੀਅਰ ਅਕਾਲੀ ਆਗੂ ਇੰਜੀਨੀਅਰ ਸਵਰਨ ਸਿੰਘ ਸੁਲਤਾਨਪੁਰ ਲੋਧੀ ਅਤੇ ਭਾਜਪਾ ਆਗੂ ਰਣਜੀਤ ਸਿੰਘ ਦਿਓਲ ਕਪੂਰਥਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ, ਪੱਤਰਕਾਰ ਲਕਸ਼ਮੀ ਨੰਦਨ, ਬਲਵਿੰਦਰ ਲਾਡੀ, ਨਰੇਸ਼ ਹੈਪੀ, ਜਸਵਿੰਦਰ ਸਿੰਘ ਸੰਧਾ, ਡਾ. ਪਰਮਜੀਤ ਸਿੰਘ ਡਡਵਿੰਡੀ, ਕੁਲਬੀਰ ਸਿੰਘ ਮਿੰਟੂ, ਅਰਵਿੰਦ ਪਾਠਕ ਅਤੇ ਪ੍ਰਸਿੱਧ ਕੁਮੈਂਟੇਟਰ ਮਿੱਠਾ ਦਰੀਏਵਾਲ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਬਲਕਾਰ ਸਿੰਘ ਹਰਨਾਮਪੁਰ, ਕੰਵਲਨੈਣ ਸਿੰਘ ਕੇਨੀ ਐੱਮਡੀ ਜੱਜ ਗੈਸ ਸਰਵਿਸ ਸੁਲਤਾਨਪੁਰ ਲੋਧੀ, ਸਵਰਨ ਸਿੰਘ ਖਾਲਸਾ ਐੱਮਡੀ ਦਸ਼ਮੇਸ਼ ਅਕੈਡਮੀ ਸੁਲਤਾਨਪੁਰ ਲੋਧੀ, ਅਰਸ਼ਦੀਪ ਸਿੰਘ ਐੱਮਡੀ ਬ੍ਰਿਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਸੀਨੀਅਰ ਐਡਵੋਕੇਟ ਅਤੇ ਪ੍ਰੈੱਸ ਕਲੱਬ ਕਪੂਰਥਲਾ ਦੇ ਪ੍ਰਧਾਨ ਸੁਕੇਤ ਗੁਪਤਾ, ਨਰੇਸ਼ ਕੋਹਲੀ ਪ੍ਰਬੰਧਕ ਸ਼ਾਹ ਸੁਲਤਾਨ ਕ੍ਰਿਕਟ ਕਲੱਬ ਸੁਲਤਾਨਪੁਰ ਲੋਧੀ ਅਤੇ ਐਡਵੋਕੇਟ ਤਲਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਮਾਤਾ ਗੁਰਮੀਤ ਕੌਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਵਾਸੀ ਹਾਜ਼ਰ ਸਨ। ਪਰਿਵਾਰ ਵੱਲੋਂ ਸਮਾਗਮ ਵਿੱਚ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੀਆਂ ਸਮੂਹ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਸੰਪਾਦਕ ਜਗਜੀਤ ਸਿੰਘ ਧੰਜੂ, ਗੁਰਪ੍ਰੀਤ ਸਿੰਘ ਧੰਜੂ, ਵੰਸ਼ਦੀਪ ਸਿੰਘ ਧੰਜੂ ਅਤੇ ਸਮੂਹ ਧੰਜੂ ਪਰਿਵਾਰ ਵੱਲੋਂ ਧੰਨਵਾਦ ਕੀਤਾ ਗਿਆ।