ਪੰਡਿਤ ਰਾਹੁਲ ਸ਼ਾਸਤਰੀ ‘ਸ਼ਾਨੇ ਪੰਜਾਬ’ ਨਾਲ ਸਨਮਾਨਿਤ ਪ੍ਰਸਿੱਧ ਜੋਤਸ਼ੀ ਪੰਡਿਤ ਰਾਹੁਲ ਸ਼ਾਸਤਰੀ ਨੂੰ ‘ਸ਼ਾਨੇ ਪੰਜਾਬ’ ਐਵਾਰਡ ਨਾਲ ਕੀਤਾ ਸਨਮਾਨਿਤ
Publish Date: Sat, 10 Oct 2026 06:46 PM (IST)
Updated Date: Sat, 10 Oct 2026 06:47 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਜੋਤਿਸ਼ ਤੇ ਵਾਸਤੂ ਦੇ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲੇ ਫਗਵਾੜਾ ਹੀ ਨਹੀਂ ਸਗੋਂ ਪੰਜਾਬ ਦੇ ਪ੍ਰਸਿੱਧ ਨੌਜਵਾਨ ਜੋਤਸ਼ੀ ਪੰਡਿਤ ਰਾਹੁਲ ਸ਼ਾਸਤਰੀ ਨੂੰ ਮੋਹਾਲੀ ਕਲੱਬ ਵਿਖੇ ਕਰਵਾਏ ਗਏ ‘ਸ਼ਾਨੇ ਪੰਜਾਬ’ ਐਵਾਰਡ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਫ਼ਿਲਮ ਜਗਤ ਦੀ ਪ੍ਰਸਿੱਧ ਅਦਾਕਾਰਾ ਸਰਗੁਣ ਮਹਿਤਾ ਨੇ ਪੰਡਿਤ ਰਾਹੁਲ ਸ਼ਾਸਤਰੀ ਨੂੰ ਐਵਾਰਡ ਭੇਟ ਕਰਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਪੰਡਿਤ ਰਾਹੁਲ ਸ਼ਾਸਤਰੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਜਦਕਿ ਜੋਤਿਸ਼ ਦੇ ਖੇਤਰ ਵਿੱਚ ਪੰਜਾਬ ਭਰ ਵਿੱਚੋਂ ਉਨ੍ਹਾਂ ਨੂੰ ਇਕੱਲੇ ਪ੍ਰਤੀਨਿਧੀ ਵਜੋਂ ਸਨਮਾਨ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਖੇਤਰ ਵਿੱਚ ਹੋਰ ਸਮਰਪਣ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਪੰਡਿਤ ਰਾਹੁਲ ਸ਼ਾਸਤਰੀ ਨੂੰ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸ਼ਖ਼ਸੀਅਤਾਂ ਤੇ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅਨੁਸਾਰ, ਇਨ੍ਹਾਂ ਸਨਮਾਨਾਂ ਵਿੱਚ ਪੰਜਾਬ ਦੇ ਰਾਜਪਾਲ, ਤਿੱਬਤ ਦੇ ਰਾਸ਼ਟਰਪਤੀ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਵੱਖ-ਵੱਖ ਕੇਂਦਰੀ ਮੰਤਰੀਆਂ, ਅਧਿਆਤਮਿਕ ਗੁਰੂਆਂ ਅਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਵੱਲੋਂ ਮਿਲੇ ਸਨਮਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਮਿਲਣ ਵਾਲੀ ਇਹ ਮਾਨਤਾ ਉਨ੍ਹਾਂ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪ੍ਰੇਰਣਾ ਦਿੰਦੀ ਹੈ। ਸਮਾਗਮ ਦੌਰਾਨ ਪੰਡਿਤ ਰਾਹੁਲ ਸ਼ਾਸਤਰੀ ਨੇ ਆਪਣੀ ਜੋਤਿਸ਼ੀ ਅਤੇ ਅਧਿਆਤਮਿਕ ਪਰੰਪਰਾ ਅਨੁਸਾਰ ਤਿਆਰ ਕੀਤੇ ਯੰਤਰ ਵੀ ਭੇਟ ਕੀਤੇ। ਉਨ੍ਹਾਂ ਨੇ ਅਦਾਕਾਰਾ ਸਰਗੁਣ ਮਹਿਤਾ ਨੂੰ ਵੀ ਇੱਕ ਵਿਸ਼ੇਸ਼ ਯੰਤਰ ਭੇਟ ਕੀਤਾ। ਇਸ ਤੋਂ ਇਲਾਵਾ, ਨਜ਼ਰ ਦੋਸ਼ ਤੋਂ ਬਚਾਅ ਦੀ ਪਰੰਪਰਾਗਤ ਮਾਨਤਾ ਨਾਲ ਸਬੰਧਤ ਯੰਤਰ ਵੀ ਦਿੱਤੇ।