ਪੰਜਾਬੀ ਦੇ ਪ੍ਰਸਿੱਧ ਪੱਤਰਕਾਰ ਅਸ਼ੋਕ ਸ਼ਰਮਾ ਦਾ ਦਿਹਾਂਤ
ਪੰਜਾਬੀ ਦੇ ਪ੍ਰਸਿੱਧ ਪੱਤਰਕਾਰ ਅਸ਼ੋਕ ਸ਼ਰਮਾ ਦਾ ਦਿਹਾਂਤ
Publish Date: Sat, 07 Feb 2026 08:07 PM (IST)
Updated Date: Sat, 07 Feb 2026 08:08 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬੀ ਦੇ ਪ੍ਰਸਿੱਧ ਪੱਤਰਕਾਰ ਅਸ਼ੋਕ ਸ਼ਰਮਾ ਥੋੜ੍ਹ-ਚਿਰੀ ਬਿਮਾਰੀ ਤੋਂ ਬਾਅਦ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸਕੇਪ ਸਾਹਿਤਕ ਸੰਸਥਾ, ਸਰਬ ਨੌਜਵਾਨ ਸਭਾ, ਪੰਜਾਬੀ ਵਿਰਸਾ ਟਰੱਸਟ ਦੇ ਅਹੁਦੇਦਾਰਾਂ ਤੋਂ ਇਲਾਵਾਂ ਸ਼ਹਿਰ ਦੀਆਂ ਪੱਤਰਕਾਰ ਜਥੇਬੰਦੀਆਂ ਨੇ ਅਫ਼ਸੋਸ ਪ੍ਰਗਟ ਕੀਤਾ। ਪ੍ਰਿੰ. ਗੁਰਮੀਤ ਸਿੰਘ ਪਲਾਹੀ, ਰਵਿੰਦਰ ਚੋਟ, ਕਮਲੇਸ਼ ਸੰਧੂ, ਪਰਵਿੰਦਰ ਜੀਤ ਸਿੰਘ, ਸੁਖਵਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ ਨੂੰ ਪੱਤਰਕਾਰ ਭਾਈਚਾਰੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।