ਸੁਆਮੀ ਸੰਤ ਦਾਸ ਪਬਲਿਕ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਸੁਆਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Sat, 24 Jan 2026 06:59 PM (IST)
Updated Date: Sat, 24 Jan 2026 07:01 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੇ ਸੁਆਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਵਿਖੇ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਛੇਵੀਂ ਤੱਕ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅੰਜੂ ਮਹਿਤਾ ਨੇ ਬੱਚਿਆਂ ਨੂੰ ਸੰਵਿਧਾਨ ਦਿਵਸ ਦੇ ਮਹੱਤਵ ਤੇ ਬਸੰਤ ਪੰਚਮੀ ਬਾਰੇ ਦੱਸਦੇ ਹੋਏ ਸਭ ਨੂੰ ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਸਿਰਫ ਪੂਜਾ ਨਹੀਂ ਬਲਕਿ ਸਮਾਜ ਦੀ ਸ਼ੁੱਧਤਾ, ਸਦਾਚਾਰ ਤੇ ਸੱਭਿਆਚਾਰਕ ਚੇਤਨਾ ਫੈਲਾਉਣ ਦਾ ਮਾਧਿਅਮ ਵੀ ਹੈ। ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ ਜੋ ਕਿ ਵਿਦਿਆ ਦੀ ਦੇਵੀ ਕਹਾਉਂਦੀ ਹੈ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਭਗਤੀ ਅਤੇ ਵਿਦਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਦਾ ਹੈ ਤੇ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਸੱਭਿਆਚਾਰ ਨੂੰ ਸੰਭਾਲਣ ਦਾ ਹੋਕਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਏਕਤਾ ਭਾਈਚਾਰੇ ਤੇ ਸਾਰੇ ਤਿਉਹਾਰਾਂ ਨੂੰ ਰਲਮਿਲ ਕੇ ਮਨਾਉਣ ਲਈ ਪ੍ਰੇਰਿਤ ਕੀਤਾ।